ਕੈਪਟਨ ਨੇ ਪੰਜਾਬ ਵਿੱਚ ਬਿਜਲੀ ਕੀਤੀ ਐਨ੍ਹੇਂ ਰੁਪਏ ਯੂਨਿਟ ਸਸਤੀ

Tags

ਪੰਜਾਬ ਸਰਕਾਰ ਨੇ ਕੋਰੋਨਾ ਸੰਕਟ ਦੇ ਵਿਚਕਾਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦਰਾਂ ਘਟਾ ਦਿੱਤੀਆਂ ਹਨ। ਸੂਬੇ ‘ਚ ਬਿਜਲੀ ਦੀ ਘਰੇਲੂ ਖਪਤ ਲਈ ਪ੍ਰਤੀ ਯੂਨਿਟ ਵਿਚ 50 ਪੈਸੇ ਦੀ ਕਟੌਤੀ ਕੀਤੀ ਗਈ ਹੈ। ਸਟੇਜ ਕੈਰੇਜ ਆਰਡੀਨਰੀ ਬੱਸਾਂ ਲਈ ਟੈਕਸ ਦਰ 2.80 ਰੁਪਏ ਤੋਂ ਘਟਾ ਕੇ ਪ੍ਰਤੀ ਕਿਲੋਮੀਟਰ 2.69 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ ਬਿਨਾਂ ਕਿਸੇ ਜ਼ੁਰਮਾਨੇ ਅਤੇ ਵਿਆਜ ਦੇ 30 ਜੂਨ ਤੱਕ ਇਕ ਮਹੀਨੇ ਦੇ ਅੰਦਰ ਟੈਕਸ ਅਦਾ ਕਰਨ ਦੀ ਇਜਾਜ਼ਤ ਦਿੱਤੀ ਗਈ।

ਇਸਦੇ ਨਾਲ ਹੀ ਸਥਿਰ ਖ਼ਰਚਿਆਂ ਵਿੱਚ 15 ਰੁਪਏ ਪ੍ਰਤੀ ਕਿਲੋਵਾਟ ਦਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਨੇ ਨਿੱਜੀ ਬੱਸ ਚਾਲਕਾਂ ਨੂੰ ਵੀ ਰਾਹਤ ਦਿੱਤੀ ਹੈ ਅਤੇ ਟੈਕਸ ਦਰ ਘਟਾ ਦਿੱਤੀ ਹੈ।