ਜਿੰਮ ਖੋਲ੍ਹਣ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ

Tags

ਕੋਰੋਨਾ ਕਾਰਨ ਪਿਛਲੇ ਲੰਬੇ ਸਮੇਂ ਤੋਂ ਲਗਾਇਆ ਗਿਆ ਲਾਕ ਡਾਊਨ ਹੁਣ ਖੁੱਲ੍ਹਣ ਦੀ ਦਿਸ਼ਾ ਵੱਲ ਵੱਧ ਰਿਹਾ ਹੈ ਅਤੇ ਸਰਕਾਰਾਂ ਵਲੋਂ ਵੀ ਇਸ ਵਿਚ ਕਾਫੀ ਢਿੱਲ ਦੇ ਦਿੱਤੀ ਗਈ ਹੈ। ਜਿਸ ਦੇ ਚੱਲਦੇ ਬਾਜ਼ਾਰਾਂ ਤੋਂ ਇਲਾਵਾ ਬਹੁਤ ਸਾਰੀਆਂ ਵਪਾਰਕ ਇਕਾਈਆਂ ਲਗਭਗ ਖ਼ੁੱਲ੍ਹ ਚੁੱਕੀਆਂ ਹਨ ਜਦਕਿ ਨੌਜਵਾਨਾਂ ਵਲੋਂ ਕਾਫੀ ਦਿਨਾਂ ਤੋਂ ਜਿੰਮ ਖੋਲ੍ਹੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਆਨ ਲਾਈਨ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਜਿੰਮ ਖੋਲ੍ਹਣਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ ਹੈ।

ਇਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੰਦਿਆਂ ਜਿੰਮ ਖੋਲ੍ਹਣ 'ਤੇ ਅਸਮਰੱਥਤਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਹ ਉਨ੍ਹਾਂ ਦਾ ਅਧਿਕਾਰ ਖੇਤਰ ਵਿਚ ਆਉਂਦਾ ਤਾਂ ਉਹ ਕੋਈ ਫ਼ੈਸਲਾ ਲੈ ਲੈਂਦੇ। ਹਾਲਾਂਕਿ ਮੁੱਖ ਮੰਤਰੀ ਨੇ ਸਾਫ ਕੀਤਾ ਕਿ ਜੇਕਰ ਹਾਲਾਤ ਠੀਕ ਰਹੇ ਤਾਂ ਬਹੁਤ ਜਲਦੀ ਜਿੰਮ ਤੋਂ ਇਲਾਵਾ ਹੋਰ ਇਕਾਈਆਂ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਆਖਿਆ ਕਿ ਕੋਵਿਡ-19 ਇਕ ਵਿਸ਼ਵ ਪੱਧਰੀ ਮਹਾਮਾਰੀ ਹੈ। ਉਨ੍ਹਾਂ ਕਿਹਾ ਕਿ ਜਿੰਮ ਖੋਲ੍ਹਣ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੈ, ਲਿਹਾਜ਼ਾ ਇਸ 'ਤੇ ਆਖਰੀ ਫ਼ੈਸਲਾ ਵੀ ਕੇਂਦਰ ਸਰਕਾਰ ਲੈ ਸਕਦੀ ਹੈ।