ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਘਰੋਂ ਆਈ ਦੁੱਖਦਾਇਕ ਖਬਰ

Tags

ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਅੰਮ੍ਰਿਤ ਮਾਨ ਦੇ ਘਰ ਇਸ ਵੇਲੇ ਸੋਗ ਦੀ ਲਹਿਰ ਦੌੜ ਗਈ ਹੈ। ਅੰਮ੍ਰਿਤ ਮਾਨ ਦੇ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਮਾਤਾ ਦੀ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ।
ਅੰਮ੍ਰਿਤ ਮਾਨ ਨੇ ਤਸਵੀਰ ਦੀ ਕੈਪਸ਼ਨ 'ਚ ਲਿਖਿਆ, 'ਚੰਗਾ ਮਾਂ ਇੰਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ, ਹਰ ਜਨਮ 'ਚ ਤੇਰਾ ਹੀ ਪੁੱਤ ਬਣ ਕੇ ਆਵਾਂ ਇਹੀ ਅਰਦਾਸ ਕਰਦਾ, ਕਿੰਨੇ ਹੀ ਸੁਪਨੇ ਅੱਜ ਤੇਰੇ ਨਾਲ ਹੀ ਚਲੇ ਗਏ, ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫਿਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ 'ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਤੇ ਹਾਂ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰਾਂਗਾ ਵਾਅਦਾ ਤੇਰੇ ਨਾਲ।' ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੀ ਮਾਤਾ ਲੰਬੇ ਸਮੇਂ ਤੋਂ ਬੀਮਾਰ ਸਨ। ਦੱਸ ਦਈਏ ਕਿ ਅੰਮ੍ਰਿਤ ਮਾਨ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੇ ਸਿਤਾਰੇ ਸੋਸ਼ਲ ਮੀਡੀਆ ‘ਤੇ ਦੁਖ ਪ੍ਰਗਟਾ ਰਹੇ ਹਨ।