ਪੰਜਾਬ ਪੁਲਿਸ ਤੋ ਕੋਰੋਨਾ ਹੋਇਆ ਭਾਰੂ, ਐਨ੍ਹੇਂ ਮੁਲਾਜ਼ਮ ਆਏ ਪਾਜ਼ਿਟਿਵ

Tags

ਸੂਬੇ ਵਿੱਚ ਕਰਫਿਊ ’ਚ ਢਿੱਲ ਦੇਣ ਬਾਅਦ ਕੋਵਿਡ-19 ਦੇ ਮਾਮਲਿਆਂ ਵਿੱਚ ਤੇਜ਼ੀ ਆਉਣ ਦੇ ਖਦਸ਼ੇ ਦੇ ਮੱਦੇਨਜ਼ਰ ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ ਇੱਕ ਵਿਸ਼ੇਸ਼ ਆਰਟੀ-ਪੀਸੀਆਰ ਕੋਵਿਡ ਟੈਸਟਿੰਗ ਮੁਹਿੰਮ ਦੇ ਇੱਕ ਹਿੱਸੇ ਵਜੋਂ, ਪੁਲਿਸ ਥਾਣਿਆਂ ਅਤੇ ਮੋਹਰਲੀ ਕਤਾਰ 'ਤੇ ਤਾਇਨਾਤ 7165 ਪੁਲਿਸ ਕਰਮਚਾਰੀਆਂ ਵਿੱਚੋਂ 17 ਕਰਮਚਾਰੀਆਂ ਦੇ ਟੈਸਟ ਪੌਜ਼ੇਟਿਵ ਪਾਏ ਗਏ। ਅੱਜ ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ।ਪੰਜਾਬ ਪੁਲਿਸ ਦੇ ਏਐਸਆਈ ਸੁਖਦਿਆਲ ਸਿੰਘ ਦੀ ਕੋਵਿਡ-19 ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਸੂਬੇ 'ਚ ਹੁਣ ਤੱਕ ਕੁੱਲ੍ਹ 64 ਲੋਕਾਂ ਦੀ ਮੌਤ ਹੋ ਗਈ ਹੈ। ਸੂਬਾ ਪੱਧਰੀ ਕਰਫਿਊ/ਤਾਲਾਬੰਦੀ ਦੌਰਾਨ ਪਿਛਲੇ 3 ਮਹੀਨਿਆਂ ਤੋਂ ਲਗਭਗ 48000 ਪੰਜਾਬ ਪੁਲਿਸ ਮੁਲਾਜ਼ਮ 24/7 ਮੋਹਰਲੀ ਕਤਾਰ 'ਤੇ ਕੰਮ ਕਰ ਰਹੇ ਹਨ। ਗੁਪਤਾ ਨੇ ਕਿਹਾ ਕਿ ਸੂਬੇ ਦੇ ਔਸਤਨ 2% ਪੌਜ਼ੇਟਿਵ ਮਾਮਲਿਆਂ ਦੀ ਤੁਲਨਾ ਵਿੱਚ ਪੁਲਿਸ ਫੋਰਸ ਦੇ ਕੁੱਲ ਨਮੂਨਿਆਂ ਦੇ ਲਗਭਗ 0.9% ਮਾਮਲੇ ਪੌਜ਼ੇਟਿਵ ਪਾਏ ਗਏ ਹਨ। ਪੰਜਾਬ ਵਿੱਚ ਕੋਰੋਨਾ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 3000 ਤੋਂ ਪਾਰ ਹੋ ਗਈ ਹੈ।