ਆਮ ਆਦਮੀ ਪਾਰਟੀ 'ਚ ਵੜ੍ਹ ਗਿਆ ਸੁਖਬੀਰ ਬਾਦਲ!

Tags

ਕੇਂਦਰ ਭਾਜਪਾ ਸਰਕਾਰ ਅਤੇ ਉਸ ਦੀ ਸਹਿਯੋਗੀ ਪਾਰਟੀ ਅਕਾਲੀ ਦਲ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਲਈ ਜਾਰੀ ਕੀਤੇ ਆਰਡੀਨੈਂਸਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਦਿੜ੍ਹਬਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਲਾਲਾਬਾਦ ਦੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਚੌਕ ਵਿੱਚ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈੱਸ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ।

ਅੱਜ ਦੇ ਅਰਥੀ ਫੂਕ ਮੁਜ਼ਾਹਰੇ ਵਿੱਚ ‘ਸੁਖਬੀਰ ਬਾਦਲ ਮੁਰਦਾਬਾਦ, ਕੇਂਦਰ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੀ ਨੀਤੀ ਸਪੱਸ਼ਟ ਕਰੇ ਕਿ ਉਹ ਪੰਜਾਬ ਦੇ ਲੋਕਾਂ ਨਾਲ ਹੈ ਜਾਂ ਕੁਰਸੀ ਬਚਾਉਣ ਲਈ ਨਰਿੰਦਰ ਮੋਦੀ ਦੇੇ ਨਾਲ ਹੈ। ਇਸ ਕਰਕੇ ਪੰਜਾਬ ਦੇ ਲੋਕ ਦੋਗਲੀ ਨੀਤੀ ਅਪਣਾਉਣ ਵਾਲੇ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਇਸ ਮੌਕੇ ਗੁਰਜੀਤ ਸਿੰਘ ਦਿੜ੍ਹਬਾ, ਪਰਮ ਜਸਪਾਲ ਮਾਨ ਅਤੇ ਹਰ ਵਰਕਰ ਹਾਜ਼ਰ ਸਨ।