ਪੰਜਾਬ ਵਿੱਚ ਅੱਜ ਐਥੇ ਐਥੇ ਮਿਲੇ 234 ਕੋਰੋਨਾ ਪਾਜ਼ਟਿਵ ਮਰੀਜ਼

Tags

ਪੰਜਾਬ ‘ਚ ਕੋਰੋਨਾਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਹਰ ਰੋਜ਼ ਵੱਡੀ ਗਿਣਤੀ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਸੂਬੇ ‘ਚ 234 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 7,140 ਹੋ ਗਈ ਹੈ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 4945 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 2012 ਐਕਟਿਵ ਕੇਸ ਹਨ।

ਅੱਜ ਸਭ ਤੋਂ ਵੱਧ 57 ਮਾਮਲੇ ਲੁਧਿਆਣਾ ਦਰਜ ਕੀਤੇ ਗਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 1248 ਹੋ ਗਈ ਹੈ।
ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 05 ਮੌਤਾਂ ਦਰਜ ਕੀਤੀਆਂ ਗਈਆਂ ਹਨ (1 ਅੰਮ੍ਰਿਤਸਰ, 1 ਲੁਧਿਆਣਾ, 1 ਗੁਰਦਾਸਪੁਰ, 1 ਸੰਗਰੂਰ, 1 ਕਪੂਰਥਲਾਂ) ਜਿਸ ਦੇ ਨਾਲ ਸੂਬੇ ‘ਚ ਕੁੱਲ ਮੌਤਾਂ ਦੀ ਗਿਣਤੀ ਵਧ ਕੇ 183 ਹੋ ਗਈ ਹੈ।