31 ਜੁਲਾਈ ਤੱਕ ਪੰਜਾਬ ਦੇ ਮੌਸਮ ਦੀ ਜਾਣਕਾਰੀ

ਪਿਛਲੇ ਦੋ ਦਿਨਾਂ ਤੋਂ ਐਨਸੀਆਰ ਦਾ ਮੌਸਮ ਸੁਹਾਵਣਾ ਹੈ ਤੇ ਅਜੇ ਵੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਨਾਲ ਜੁੜੀ ਜਾਣਕਾਰੀ ਦੇਣ ਵਾਲੀ ਪ੍ਰਾਈਵੇਟ ਏਜੰਸੀ ਸਕਾਈਮੈੱਟ ਮੁਤਾਬਕ ਬੁੱਧਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਤੇ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਚੰਗੀ ਬਾਰਸ਼ ਰਿਕਾਰਡ ਕੀਤੀ ਜਾਏਗੀ। ਹਾਲਾਂਕਿ, ਇਸ ਤੋਂ ਬਾਅਦ ਮੌਨਸੂਨ ਕਮਜ਼ੋਰ ਹੋ ਜਾਵੇਗਾ ਤੇ ਬਾਰਸ਼ ਦੀ ਰਫਤਾਰ ਘੱਟ ਜਾਵੇਗੀ। ਮੌਸਮ ਵਿਭਾਗ ਮੁਤਾਬਕ, ਸਬ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਬਿਹਾਰ ਵਿੱਚ ਭਾਰੀ ਤੋਂ ਦਰਮਿਆਨੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਵਿੱਚ ਸੰਘਣੇ ਬੱਦਲਾਂ ਦੇ ਬਾਅਦ ਹੁਣ ਭਾਰੀ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਭਾਰੀ ਬਾਰਸ਼ ਦੇ ਸਬੰਧ ਵਿੱਚ ਦਿੱਲੀ ਵਿੱਚ ਓਰੇਂਜ ਅ-ਲ-ਰ-ਟ ਜਾਰੀ ਕੀਤਾ ਸੀ। ਦਿੱਲੀ ਵਿੱਚ ਭਾਰੀ ਬਾਰਸ਼ ਤੋਂ ਬਾਅਦ ਰਾਜਧਾਨੀ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਇਕੱਠਾ ਹੋ ਗਿਆ। ਭਾ ਰੀ ਬਾਰਸ਼ ਨੇ ਆਵਾਜਾਈ ਠੱ ਪ ਕਰ ਦਿੱਤੀ ਹੈ।