ਵੱਡੀ ਖਬਰ- ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਜ਼ਾਰੀ ਹੋਇਆ ਰੈਡ ਅਲੱਰਟ

Tags

ਪੰਜਾਬ ਵਿੱਚ ਮਾਨਸੂਨ ਸ-ਰ-ਗ-ਰ-ਮ ਹੋ ਚੁੱਕਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਈ ਜਦ ਕਿ ਕਈਆਂ 'ਚ ਹਲਕੀ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਨੇ 20 ਤੇ 21 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ 'ਚ ਤੇਜ਼ ਬਾਰਸ਼ ਦਾ ਰੈੱ-ਡ (Red) ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਐਤਵਾਰ ਅੰਮ੍ਰਿਤਸਰ 'ਚ ਕਾਫੀ ਮੀਂਹ ਪਿਆ ਜਿੱਥੇ 33 ਮਿਲੀਮੀਟਰ ਬਰਸਾਤ ਦਰਜ ਕੀਤੀ ਗਈ।

ਮੌਸਮ ਵਿਭਾਗ ਵੱਲੋਂ ਜਾਰੀ ਅ-ਲ-ਰ-ਟ ਦੇ ਮੱਦੇਨਜ਼ਰ ਕਿਸਾਨਾਂ ਨੂੰ ਵੀ ਫ਼ਸਲਾਂ ਦਾ ਖਾਸ ਰੱਖਣ ਲਈ ਤਿਆਰੀਆਂ ਦੀ ਅਪੀਲ ਕੀਤੀ ਗਈ ਹੈ।ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਸੰਤਰੀ (Orange) ਅਲਰਟ ਜਾਰੀ ਕੀਤੀ ਹੈ। ਇਸ ਦਾ ਭਾਵ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।