ਪੰਜਾਬ ਵਿੱਚ ਵਧਿਆ ਕੋਰੋਨਾ ਦਾ ਕਹਿਰ, ਅੱਜ ਐਥੇ ਐਥੇ ਹੋਈਆਂ 5 ਮੌ ਤਾਂ

Tags

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਦੇ 208 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6491 ਹੋ ਗਈ ਹੈ। ਹੁਣ ਤਕ ਸੂਬੇ ਚੋਂ ਕੁੱਲ੍ਹ 4494 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਚੋਂ ਪਿਛਲੇ 24 ਘੰਟਿਆਂ ‘ਚ 86 ਮਰੀਜ਼ ਸਿਹਤਯਾਬ ਹੋਏ ਹਨ।
ਇਸ ਦੇ ਨਾਲ ਹੀ ਸੂਬੇ ‘ਚ ਕੋਰੋਨਾ ਨਾਲ 05 ਮੌਤਾਂ ਦੀ ਖ਼ਬਰ ਵੀ ਸਾਹਮਣੇ ਆਈ ਹੈ। ਸੂਬੇ 'ਚ ਕੁੱਲ 342524 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।

ਜਿਸ ਵਿੱਚ 6491 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਇਨ੍ਹਾਂ 'ਚ ਹੁਣ 1828 ਐਕਟਿਵ ਮਰੀਜ਼ ਹਨ। ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 169 ਹੋ ਗਈ ਹੈ।