ਮੰਤਰੀ ਬਾਜਵਾ ਨੂੰ ਕੋਰੋਨਾ ਹੋਣ ਤੋਂ ਬਾਅਦ ਕੈਪਟਨ ਦਾ ਵੱਡਾ ਐਲਾਨ, ਪੰਜਾਬ ਦੀ ਕੈਬਨਿਟ 'ਚ ਵੱਡੀ ਹਲਚਲ

Tags

ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਕੋਰੋਨਾ ਟੈਸਟ ਰਿਪੋਰਟ ਪੌਜ਼ੇਟਿਵ ਆਉਣ ਤੋਂ ਮਗਰੋਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੂਰੀ ਕੈਬਿਨਟ ਦਾ ਸਿਹਤ ਵਿਭਾਗ ਵੱਲੋਂ ਕੋਰੋਨਾ ਟੈਸਟ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਤ੍ਰਿਪਤ ਬਾਜਵਾ ਨੇ ਮੰਤਰੀਆਂ ਦੇ ਨਾਲ ਮੁਲਾਕਾਤ ਹੋਈ ਸੀ। ਸਿਰਫ਼ ਇੰਨਾ ਹੀ ਨਹੀਂ ਤ੍ਰਿਪਤ ਰਜਿੰਦਰ ਬਾਜਵਾ ਦੇ ਸੰਪਰਕ ਵਿੱਚ ਆਏ ਸਾਰੇ ਅਧਿਕਾਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ, ਫ਼ਿਲਹਾਲ ਰਿਪੋਰਟ ਦਾ ਇੰਤਜ਼ਾਰ ਹੈ। ਉਧਰ ਤ੍ਰਿਪਤ ਬਾਜਵਾ ਦਾ ਇਲਾਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਚੱਲ ਰਿਹਾ ਹੈ।

ਤ੍ਰਿਪਤ ਬਾਜਵਾ ਦੀ ਉਮਰ 77 ਸਾਲ ਹੈ ਇਸ ਲਈ ਉਨ੍ਹਾਂ ਨੂੰ ਡਾਕਟਰਾਂ ਦੀ ਖ਼ਾਸ ਨਿਗਰਾਨੀ ਵਿੱਚ ਰੱਖਿਆ ਹੋਇਆ ਹੈ। ਦੱਸ ਦਈਏ ਕਿ 10 ਜੁਲਾਈ ਨੂੰ ਪੰਜਾਬ ਪੰਚਾਇਤ ਵਿਭਾਗ ਦੇ ਡਾਇਰੈਕਟਰ ਦਾ ਕੋਰੋਨਾ ਟੈਸਟ ਪੋਜ਼ੇਟਿਵ ਆਇਆ ਸੀ, ਸਰਕਾਰੀ ਕੰਮ ਕਾਜ ਦੇ ਸਿਲਸਿਲੇ ਵਿੱਚ ਬਾਜਵਾ ਦੀ ਡਾਇਰੈਕਟਰ ਦੇ ਨਾਲ ਕਈ ਵਾਰ ਮੁਲਾਕਾਤ ਹੋਈ ਸੀ। ਇਸ ਦੇ ਨਾਲ ਹੀ ਹੋਰ ਕੈਬਨਿਟ ਮੰਤਰੀਆਂ ਸਮੇਤ ਕੈਪਟਨ ਅਮਰਿੰਦਰ ਸਿੰਘ ਨੇ ਜਿੰਨਾਂ ਅਧਿਕਾਰੀਆਂ ਦੇ ਨਾਲ ਪਿਛਲੇ ਦਿਨਾਂ ਦੌਰਾਨ ਮੀਟਿੰਗ ਕੀਤੀ ਸੀ ਉਨ੍ਹਾਂ ਸਭ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾਵੇਗਾ। ਕੈਪਟਨ ਅਤੇ ਹੋਰ ਮੰਤਰੀਆਂ ਦੇ ਸੰਪਰਕ ਵਿੱਚ ਆਏ ਸਾਰੇ ਅਧਿਕਾਰੀਆਂ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ।

ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਅਤੇ ਉਨ੍ਹਾਂ ਦਾ ਟੈਸਟ ਕੀਤਾ ਤੇ ਸਿਹਤ ਵਿਭਾਗ ਨੇ ਤ੍ਰਿਪਤ ਬਾਜਵਾ ਨੂੰ ਆਈਸੋਲੇਸ਼ਨ ਵਿੱਚ ਰਹਿਣ ਦੀ ਹਿਦਾਇਤ ਦਿੱਤੀ ਸੀ। ਪਰ 14 ਜੁਲਾਈ ਨੂੰ ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਉਣ ਤੋਂ ਬਾਅਦ ਤ੍ਰਿਪਤ ਰਜਿੰਦਰ ਬਾਜਵਾ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।