ਭਗਵੰਤ ਮਾਨ ਨੇ ਬਾਦਲਾਂ ਦੀ ਨੂੰਹ ਤੇ ਸੁਖਦੇਵ ਢੀਂਡਸਾ ਦੀਆਂ ਦੱਸੀਆਂ ਅੰਦਰਲੀਆਂ ਗੱਲ੍ਹਾਂ

Tags

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੌਮੀ ਐਸ.ਸੀ ਕਮਿਸ਼ਨ ਨੂੰ ਪੱਤਰ ਲਿਖ ਕੇ ਐਸ.ਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ 'ਚ ਹੋਏ ਕਰੋੜਾਂ ਰੁਪਏ ਦੇ ਘੁ ਟਾ ਲੇ ਦੀ ਮਾਨਯੋਗ ਹਾਈਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਦੀ ਮੰਗ ਕਰਨ ਦੇ ਨਾਲ-ਨਾਲ ਸਾਲ 2016-17 ਤੋਂ ਬਕਾਇਆ ਖੜੀ 1850 ਕਰੋੜ ਤੋਂ ਵੱਧ ਦੀ ਰਾਸ਼ੀ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਤੁਰੰਤ ਜਾਰੀ ਕਰਾਉਣ ਦੀ ਫ਼ਰਿਆਦ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਦੀ ਦ ਲਿ ਤ ਵਿਦਿਆਰਥੀਆਂ ਵਿ ਰੋ ਧੀ ਸੋਚ

ਅਤੇ ਪਹੁੰਚ ਦਾ ਨਤੀਜਾ ਇਹ ਨਿਕਲਿਆ ਕਿ ਜਿੱਥੇ ਸਾਲ 2016-17 'ਚ ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ/ਤਕਨੀਕੀ ਸੰਸਥਾਨਾਂ/ਯੂਨੀਵਰਸਿਟੀ 'ਚ ਸਵਾ 3 ਲੱਖ ਤੋਂ ਵੱਧ ਦਲਿਤ ਵਿਦਿਆਰਥੀ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਅਧੀਨ ਉੱਚ ਵਿੱਦਿਆ ਹਾਸਲ ਕਰ ਰਹੇ ਸਨ, ਜੋ ਹੁਣ ਡੇਢ ਲੱਖ (ਪ੍ਰਤੀ ਸਾਲ) ਤੋਂ ਵੀ ਘੱਟ ਗਏ ਹਨ।