ਕੋਰੋਨਾ ਕਾਰਨ ਹਸਪਤਾਲ ‘ਚ ਦਾਖਲ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਬਾਰੇ ਆਈ ਵੱਡੀ ਖਬਰ

Tags

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਉਹਨਾਂ ਦੀ ਪਤਨੀ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਦੋਹਾਂ ਨੂੰ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਦੋਹਾਂ ਦੀ ਸਿਹਤ ਵਿਚ ਸੁਧਾਰ ਮਗਰੋਂ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ ਤੇ ਹੁਣ ਦੋਵੇਂ ਘਰ ਵਿਚ ਇਕਾਂਤਵਾਸ ਵਿਚ ਰਹਿਣਗੇ। ਕੈਬਨਿਟ ਮੰਤਰੀ ਦਾ ਬੀਤੀ 10 ਜਿਲਾਈ ਨੂੰ ਕੋਰੋਨਾ ਟੈਸਟ ਕਰਾਇਆ ਗਿਆ ਸੀ ਜੋ ਕਿ 11 ਜੁਲਾਈ ਨੂੰ ਰਿਪੋਰਟ ਆਉਣ 'ਤੇ ਪਾਜ਼ੀਟਿਵ ਪਾਇਆ ਗਿਆ ਸੀ। ਜਾਣਕਾਰੀ ਮੁਤਾਬਕ ਤ੍ਰਿਪਤ ਬਾਜਵਾ ਦੇ ਘਰ ਨੂੰ ਸੈਨੇਟਾਇਜ਼ ਕਰਵਾਇਆ ਜਾ ਰਿਹਾ ਹੈ ਤੇ ਉਨ੍ਹਾਂ ਨਾਲ ਕੰਮ ਕਰਨ ਵਾਲਿਆਂ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾਵੇਗਾ ਅਤੇ ਜਿਨ੍ਹਾਂ ਨਾਲ ਉਨ੍ਹਾਂ ਦਾ ਸੰਪਰਕ ਹੋਇਆ ਉਨ੍ਹਾਂ ਲੋਕਾਂ ਦਾ ਵੀ ਟੈਸਟ ਹੋਵੇਗਾ।