ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿ ਰੋ ਧੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਅੰਮ੍ਰਿਤਸਰ ਦੇ ਵਿੱਚ ਰੋ ਸ ਮਾਰਚ ਕੱਢਿਆ ਗਿਆ। ਇਸ ਮੌਕੇ ਕੋਰੋਨਾ ਦੀ ਆੜ ਵਿੱਚ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਇਹ ਕਾਨੂੰਨ ਕੇਂਦਰ ਸਰਕਾਰ ਵੱਲੋਂ ਵਾਪਸ ਨਹੀਂ ਲਏ ਜਾਂਦੇ ਓਨਾ ਸਮਾਂ ਕਿਸਾਨ ਜਥੇਬੰਦੀਆਂ ਵੱਲੋਂ ਰੋ ਸ ਧ-ਰ-ਨੇ ਜਾਰੀ ਰਹਿਣਗੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮਾਝੇ ਦੇ ਚੋਟੀ ਦੇ ਕਿਸਾਨ ਆਗੂਆਂ ਦੀ ਅਗਵਾਈ ਹੇਠ ਕੰਪਨੀ ਬਾਗ ਵਿੱਚ ਪਹਿਲਾਂ ਵਿਸ਼ਾਲ ਇਕੱਠ ਕੀਤਾ ਗਿਆ ਤੇ ਫਿਰ ਟਰੈਕਟਰਾਂ ਉੱਪਰ ਰੋ ਸ ਮਾਰਚ ਕਰਦੇ ਹੋਏ ਇਹ ਕਿਸਾਨ
ਆਗੂ ਭਾਜਪਾ ਮੈਂਬਰ ਪਾਰਲੀਮੈਂਟ ਸ਼ਵੇਤ ਮਲਿਕ ਦੀ ਰਿਹਾਇਸ਼ ਅੱਗੇ ਪਹੁੰਚੇ। ਉਨ੍ਹਾਂ ਕੇਂਦਰ ਸਰਕਾਰ ਖ਼ਿ ਲਾ ਫ਼ ਨਾ-ਅ-ਰੇ-ਬਾ-ਜ਼ੀ ਕੀਤੀ। ਦੇਸ਼ ਦੀਆਂ ਦੋ ਸੌ ਵੀਹ ਦੇ ਕਰੀਬ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿ ਲਾ ਫ਼ ਪ੍ਰ-ਦ-ਰ-ਸ਼-ਨ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਵੀ ਕਿਸਾਨ ਵਿ ਰੋ ਧੀ ਦੱਸਿਆ। ਕੋਰੋਨਾ ਮ-ਹਾਂ-ਮਾ-ਰੀ ਦੇ ਚੱਲਦਿਆਂ ਕਿਸਾਨ ਆਗੂਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਇਕੱਠ ਅਤੇ ਸੋਸ਼ਲ ਡਿਸਟੇਨਸਿੰਗ ਦੇ ਨਿਯਮਾਂ ਦੀਆਂ ਉੱਡ ਰਹੀਆਂ ਧੱਜੀਆਂ 'ਤੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਦਾ ਦੁਰਉਪਯੋਗ ਕਰਕੇ ਲੋਕਾਂ ਨੂੰ ਘਰਾਂ ਵਿੱਚ ਤਾ ੜ ਕੇ ਲਗਾਤਾਰ ਕਿਸਾਨ ਵਿਰੋਧੀ ਦੇਸ਼ ਵਿ ਰੋ ਧੀ ਕਾਨੂੰਨ ਪਾਸ ਕਰ ਰਹੀ ਹੈ।