ਪੰਜਾਬ ਕਾਂਗਰਸ ਦੀ ਨਵੀ ਟੀਮ ਦਾ ਐਲਾਨ, ਜਲਦ ਸਿੱਧੂ ਨੂੰ ਮਿਲੇਗਾ ਵੱਡਾ ਅਹੁਦਾ!

Tags

ਪੰਜਾਬ ਕਾਂਗਰਸ ਦੇ ਨਵੇਂ ਜਥੇਬੰਧਕ ਢਾਂਚੇ ਦੇ ਐਲਾਨ ਦੀ ਤਿਆਰੀ ਹੋ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਇਕਾਈ ਦੇ ਵੱਖ-ਵੱਖ ਅਹੁਦਿਆਂ ਲਈ ਨਾਵਾਂ ਦੀ ਸੂਚੀ ਪਾਰਟੀ ਹਾਈਕਮਾਨ ਨੂੰ ਭੇਜ ਦਿੱਤੀ ਹੈ। ਇਸ 'ਤੇ ਹਰੀ ਝੰਡੀ ਮਿਲਣ ਮਗਰੋਂ ਸੂਬਾ ਕਾਂਗਰਸ ਇੱਕ ਵਾਰ ਮੁੜ ਸਰਗਰਮ ਹੋ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੀ ਸਿਆਸਤ 'ਚ ਨਵਜੋਤ ਸਿੱਧੂ ਦੀ ਚਰਚਾ ਮੁੜ ਤੋਂ ਛਿੜ ਗਈ ਹੈ। ਦਰਅਸਲ ਇਹ ਵੀ ਪਤਾ ਲੱਗਾ ਹੈ ਕਿ ਕੈਬਨਿਟ ਅਹੁਦੇ ਤੋਂ ਅ-ਸ-ਤੀ-ਫਾ ਦੇ ਚੁੱਕੇ ਨਵਜੋਤ ਸਿੱਧੂ ਦਾ ਨਾਂ ਵੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਦੇ ਅਹੁਦੇ ਬਾਰੇ ਸਪਸ਼ਟ ਨਹੀਂ ਹੋ ਸਕਿਆ।

ਦੋ ਦਿਨ ਪਹਿਲਾਂ ਹੀ ਕਾਂਗਰਸ ਦੀ ਸੂਬਾ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਸੰਕੇਤ ਦਿੱਤੇ ਸਨ ਕਿ ਨਵੇਂ ਢਾਂਚੇ ਦਾ ਜਲਦ ਹੀ ਐਲਾਨ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਤੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅਹੁਦੇਦਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਤੇ ਇਹ ਸੂਚੀ ਹੁਣ ਹਾਈਕਮਾਨ ਕੋਲ ਪਹੁੰਚੀ ਹੈ।