ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਇਹ ਵੱਡੇ ਫੈਸਲੇ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਜਿਸ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ ਹੈ ਤੇ ਇਸ ਦੌਰਾਨ ਕਈ ਪ੍ਰੋਜੈਕਟਾਂ ਨੂੰ ਵੀ ਹਰੀ ਝੰਡੀ ਦਿੱਤੀ ਗਈ। ਪੰਜਾਬ ਕੈਬਨਿਟ ਦੀ ਮੀਟਿੰਗ ਚ ਲੁਧਿਆਣਾ ਅਤੇ ਅੰਮ੍ਰਿਤਸਰ 'ਚ ਟਰੀਟਮੈਂਟ ਪਲਾਂਟ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਜੋ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ।ਉਥੇ ਹੀ ਪੰਜਾਬ ਕੈਬਨਿਟ ਦੀ ਇਸ ਅਹਿਮ ਮੀਟਿੰਗ ' ਜੇਲ੍ਹ ਵਿਭਾਗ ਵਿਚ 305 ਜੇਲ੍ਹ ਵਾਰਡਨ ਭਰਤੀ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਇਸ ਬੈਠਕ 'ਚ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਿੱਸਾ ਲਿਆ ਤੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਵੀ ਕੀਤੀ ਗਈ। ਇਸ ਤੋਂ ਇਲਾਵਾ ਕੈਬਨਿਟ ਨੇ ਲੈਂਡ ਪੂਲਿੰਗ ਨੀਤੀ ਚ ਵੀ ਬਦਲਾਅ ਕੀਤਾ, ਜਿਸ ਦੇ ਤਹਿਤ ਹੁਣ ਕਿਸਾਨਾਂ ਨੂੰ 1100 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਅਤੇ 200 ਗਜ਼ ਦਾ ਵਪਾਰਕ ਪਲਾਟ ਦੇਣ ਦੀ ਮਨਜ਼ੂਰੀ ਦਿੱਤੀ ਜਾਵੇਗੀ।