ਮੁੱਖ ਮੰਤਰੀ ਨੇ ਕਰੋਨਾ ਨੂੰ ਲੈ ਦਿੱਤੀ ਵੱਡੀ ਖੁਸ਼ਖਬਰੀ, ਸੁਣ ਕੇ ਬਾਗੋ ਬਾਗ ਹੋਏ ਲੋਕ

Tags

ਕੈਪਟਨ ਨੇ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਲਈ ਕਿਹਾ ਜਿਸ ਲਈ ਜਲਦੀ ਹੀ ਅੰਮ੍ਰਿਤਸਰ ਤੇ ਫਰੀਦਕੋਟ ਵਿਖੇ ਦੋ ਬੈਂਕ ਹੋਰ ਖੋਲ੍ਹੇ ਜਾ ਰਹੇ ਹਨ। ਸੂਬੇ ਵਿੱਚ ਪਹਿਲਾ ਪਲਾਜ਼ਮਾ ਬੈਂਕ ਪਟਿਆਲਾ ਵਿਖੇ ਸ਼ੁਰੂ ਹੋ ਗਿਆ ਹੈ ਜਿੱਥੇ ਹੁਣ ਤੱਕ ਆਏ 17 ਦਾਨੀਆਂ ਵਿੱਚੋਂ ਸਿਰਫ 7 ਹੀ ਪਲਾਜ਼ਮਾ ਦਾਨ ਕਰਨ ਲਈ ਯੋਗ ਪਾਏ ਗਏ ਹਨ ਜੋ ਕਿ 40 ਫੀਸਦੀ ਦਰ ਬਣਦੀ ਹੈ। ਮੁੱਖ ਮੰਤਰੀ ਨੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਆਪਣੀ ਅਪੀਲ ਦੁਹਰਾਉਂਦਿਆਂ ਕਿਹਾ ਕਿ ਉਹ ਕਰੋਨਾ ਸਬੰਧੀ ਸਾਰੇ ਇਹਤਿਆਤਾਂ ਦੀ ਪਾਲਣਾ ਕਰਨ ਦੇ ਨਾਲ ਵਾਧੂ ਭੀੜ ਜਟਾਉਣ ਤੋਂ ਪਰਹੇਜ਼ ਕਰਨ।

ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਕੋਵਿਡ ਦੇ ਕੇਸਾਂ ਦੀ ਗਿਣਤੀ ਦੇ ਲਿਹਾਜ਼ ਨਾਲ ਪੰਜਾਬ ਇਸ ਵੇਲੇ 18ਵੇਂ ਨੰਬਰ ਉੱਤੇ ਹੈ ਪਰ ਪਿਛਲੇ ਦਿਨਾਂ ਤੋਂ ਰੋਜ਼ਾਨਾ ਵੱਖ-ਵੱਖ ਥਾਵਾਂ ਤੋਂ 400 ਤੋਂ ਵੱਧ ਕੇਸਾਂ ਦੇ ਆਉਣ ਕਾਰਨ ਸਥਿਤੀ ਚਿੰਤਾ ਵਾਲੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ 9000 ਤੋਂ ਵੱਧ ਲੋਕਾਂ ਦਾ ਠੀਕ ਹੋਣਾ ਉਤਸ਼ਾਹ ਤੇ ਰਾਹਤ ਵਾਲੀ ਗੱਲ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕੋਵਿਡ ਸੰਕਟ ਕਰ ਕੇ ਸੂਬੇ ਅੰਦਰ ਸਰਕਾਰੀ ਸਕੂਲ ਵਿਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਪਾਸੋਂ ਕੋਈ ਵੀ ਦਾਖਲਾ ਫੀਸ, ਮੁੜ ਦਾਖਲਾ ਤੇ ਟਿਊਸ਼ਨ ਫੀਸ ਨਹੀਂ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ਵਿੱਚ ਜਾ ਚੁੱਕੀ ਹੈ, ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫੀਸ ਨਹੀਂ ਲਈ ਜਾਵੇਗੀ।