ਪੰਜਾਬ ‘ਚ ਇਸ ਤਰੀਕ ਨੂੰ ਪੈਟਰੋਲ ਪੰਪ ਬੰਦ ਰਹਿਣ ਦਾ ਐਲਾਨ

Tags

ਮੁਹਾਲੀ ਵਿੱਚ ਇੱਕ ਪੈਟਰੋਲ ਪੰਪ ਮਾਲਕ ਦੀ ਖੁ ਦ ਕੁ ਸ਼ੀ ਤੋਂ ਬਾਅਦ ਪੰਜਾਬ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੇ 29 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਮੌਂਟੀ ਸਹਿਗਲ ਨੇ ਕਿਹਾ ਕਿ ਪੰਜਾਬ ਦੇ 32 ਤੋਂ ਵੱਧ ਪੰਪ ਬੰਦ ਹੋ ਜਾਣਗੇ। ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੈਟਰੋਲ ਪੰਪ ਮਾਲਕ ਨੇ ਖੁ ਦ ਕੁ ਸ਼ੀ ਕਰ ਲਈ ਹੈ ਅਤੇ ਉਹ ਸਾਰੇ ਇਸ ਦਾ ਵਿ-ਰੋ-ਧ ਕਰਦੇ ਹਨ। ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਪੰਪ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦੇਣਗੇ।