ਮੁੱਖ ਮੰਤਰੀ ਕੈਪਟਨ ਦਾ ਵੱਡਾ ਐਲਾਨ, ਹੁਣ ਸਰਕਾਰ ਕਰਨ ਜਾ ਰਹੀ ਐ ਆਹ ਕੰਮ

Tags

ਕੇਂਦਰ ਦੇ ਖੇਤੀ ਆਰਡੀਨੈਂਸਾਂ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਮਿਲ ਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਕਿਸਾਨ ਅਤੇ ਸੰਘੀ ਢਾਂਚੇ ਦੇ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਐਕਟ ਵਿੱਚ ਪ੍ਰਸਾਵਿਤ ਸੋਧਾਂ ਖਿਲਾਫ਼ ਕੇਂਦਰ ਸਰਕਾਰ ਪ੍ਰਤੀ ਰੋਸ ਦਾ ਸਖ਼ਤ ਸੰਦੇਸ਼ ਦੇਣ ਦਾ ਸੱਦਾ ਦਿੱਤਾ ਹੈ। ਮੀਟਿੰਗ ਦੇ ਅੰਤ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਵਿੱਚ ਕਿਸਾਨ ਆਗੂਆਂ ਨੇ ਕਿਹਾ,''ਇਹ ਆਰਡੀਨੈਂਸ ਅਤੇ ਤਜਵੀਜ਼ਤ ਸੋਧਾਂ ਮੁਲਕ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਹਨ ਜਿਸ ਕਰਕੇ ਇਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।''

ਮੁੱਖ ਮੰਤਰੀ ਦੇ ਇਸ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਮੁੜ ਗੌਰ ਕਰਕੇ ਇਨ੍ਹਾਂ ਨੂੰ ਆਪ ਲੈਣ ਦੀ ਅਪੀਲ ਕੀਤੀ ਹੈ। ਕਿਸਾਨੀ ਹਿੱਤਾਂ ਦੀ ਰਾਖੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਸਾਨੂੰ ਸਾਰਿਆਂ ਨੂੰ ਆਪਣੇ ਸਿਆਸੀ ਵਖਰੇਵਿਆਂ ਦੇ ਬਾਵਜੂਦ ਇਕਜੁਟ ਹੋਣਾ ਚਾਹੀਦਾ ਹੈ।'' ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅਤੇ ਇੱਥੋਂ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਉਹ ਕੋਈ ਵੀ ਕਦਮ ਚੁੱਕਣ ਲਈ ਤਿਆਰ ਹਨ ਅਤੇ ਸਤੁਲਜ ਯਮੁਨਾ ਲਿੰਕ ਨਹਿਰ ਦੇ ਪਾਣੀ ਦੀ ਵੰਡ ਦੇ ਮਸਲੇ ਮੌਕੇ ਵੀ ਉਨ੍ਹਾਂ ਨੇ ਇੰਝ ਹੀ ਕੀਤਾ ਸੀ।