ਪੰਜਾਬ ਵਿੱਚ ਮੀਂਹ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ

ਪੰਜਾਬ 'ਚ ਮੌਨਸੂਨ ਦੀ ਸ਼ੁਰੂਆਤ ਹੋ ਚੁੱਕੀ ਹੈ।ਬੀਤੀ ਰਾਤ ਚੰਡੀਗੜ੍ਹ, ਮੁਹਾਲੀ ਸਮੇਤ ਸੂਬੇ ਦੇ ਕਈ ਇਲਾਕਿਆਂ 'ਚ ਹਲਕੇ ਤੋਂ ਦਰਮਿਆਨੀ ਬਾਰਿਸ਼ ਪਈ। ਮੌਸਮ ਵਿਭਾਗ ਮੁਤਾਬਿਕ ਦੇਸ਼ ਦੇ ਕਈ ਇਲਾਕਿਆਂ 'ਚ ਅੱਗਲੇ ਕੁਝ ਘੰਟਿਆਂ 'ਚ ਮੌਸਮ ਕਰਵਟ ਲੈ ਸਕਦਾ ਹੈ।ਗਰਜ, ਬੱਦਲਵਾਈ ਨਾਲ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਸ਼ਨੀਵਾਰ ਨੂੰ ਵੀ ਬੱਦਲਵਾਈ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ।ਉਧਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਹਲਕੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।