ਲੌਕਡਾਓਨ ਬਾਰੇ ਕੈਪਟਨ ਦਾ ਵੱਡਾ ਐਲਾਨ,ਲਗਾਈਆਂ ਨਵੀਆਂ ਪਾਬੰਦੀਆਂ

Tags

ਪੰਜਾਬ 'ਚ ਕੋਰੋਨਾ ਦਾ ਕ-ਹਿ-ਰ ਲਗਾਤਾਰ ਜਾਰੀ ਹੈ। ਮ-ਹਾ-ਮਾ-ਰੀ ਦੇ ਵਧਦੇ ਪ੍ਰਸਾਰ ਨੂੰ ਵੇਖਦੇ ਹੋਏ ਪੰਜਾਬ ਦੇ ਸਾਰੇ ਸ਼ਹਿਰਾਂ 'ਚ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਹਫਤਿਆਂ ਵਿੱਚ ਸੂਬੇ 'ਚ ਕੋਰੋਨਾ ਸਿਖਰ 'ਤੇ ਪਹੁੰਚਣ ਦਾ ਡਰ ਹੈ। ਇਸ ਲਈ ਨਾਈਟ ਕਰਫਿਊ ਨੂੰ ਮੁੜ ਰਾਤ 9 ਵਜੇ ਤੋਂ ਸਵੇਰ 5 ਤੱਕ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀ ਪੰਜਾਬ 'ਚ ਸਿਰਫ ਇੱਕ ਦਿਨ 'ਚ ਸਭ ਤੋਂ ਵੱਧ 51 ਮੌ-ਤਾਂ ਹੋਈਆਂ ਹਨ। ਇਸ ਦਰਮਿਆਨ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਵੀ ਜਾਰੀ ਕੀਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਰੈਸਟੋਰੈਂਟ ਤੇ ਹੋਟਲ ਰਾਤ 8:30 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਸ਼ੌਪਿੰਗ ਮਾਲ ਤੇ ਦੁਕਾਨਾਂ ਦਾ ਸਮਾਂ ਰਾਤ 8 ਵਜੇ ਤਕ ਦਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ ਰਾ ਬ ਦੀਆਂ ਦੁਕਾਨਾਂ ਦਾ ਸਮਾਂ ਵੀ 8:30 ਵਜੇ ਤਕ ਤੈਅ ਕੀਤਾ ਗਿਆ ਹੈ। ਇਹੀ ਨਹੀਂ ਸ਼ਨੀਵਾਰ ਤੇ ਐਤਵਾਰ ਲੁਧਿਆਣਾ, ਪਟਿਆਲਾ ਤੇ ਜਲੰਧਰ ਵਿੱਚ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਬੇਲੋੜੀ ਆਵਾਜਾਈ ਤੇ ਸਮਾਜਕ ਇਕੱਠ ਬੰਦ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਤਿੰਨੇ ਜ਼ਿਲ੍ਹੇ ਪੂਰੀ ਤਰ੍ਹਾਂ ਬੰਦ ਰਹਿਣਗੇ। ਦੱਸ ਦਈਏ ਕਿ ਨਵੀਂ ਗਾਈਡਲਾਈਨਜ਼ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਸਾਰੇ ਸ਼ੌਪਿੰਗ ਮਾਲ ਬੰਦ ਰਹਿਣਗੇ।

ਸੂਚੀ ਜਾਰੀ ਕਰਦਿਆਂ ਸੂਬਾ ਸਰਕਾਰ ਨੇ ਲਿਖਿਆ, "ਪੰਜਾਬ ਦੇ ਲੋਕਾਂ ਨੂੰ ਅਪੀਲ ਹੈ, #COVID-19 ਖਿ-ਲਾ-ਫ ਜ਼ਿੰਮੇਵਾਰ ਨਾਗਰਿਕ ਬਣੋ। ਆਓ ਆਪਾਂ ਮਿਲ ਕੇ ਜਾਨਲੇਵਾ ਵਾਇਰਸ ਖ਼ਿਲਾਫ਼ ਲੜਾਈ ਜਿੱਤਣ ਲਈ ਸੰਘਰਸ਼ ਕਰੀਏ। ਕਿਰਪਾ ਕਰਕੇ ਹੇਠਾਂ ਦਿੱਤੀ ਜਾਣਕਾਰੀ ਨੂੰ ਵੱਧ ਤੋਂ ਵੱਧ ਲੋਕਾਂ ਨਾਲ ਸਾਂਝਾ ਕਰੋ।" ਹੁਣ ਸੂਬਾ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਨਵੇਂ ਹੈਲਪ ਲਾਈਨ ਨੰਬਰ ਵੀ ਜਾਰੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੰਬਰਾਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਇਹ ਸੂਚੀ ਹੋਰਨਾਂ ਲੋਕਾਂ ਨਾਲ ਸਾਂਝੀ ਕਰਨ ਲਈ ਵੀ ਕਿਹਾ ਹੈ।