ਕਰਫਿਊ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਫੈਸਲਾ,ਮੁੜ ਲੱਗਿਆ ਕਰਫਿਊ

Tags

ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾਂ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ।ਰਾਤ 7 ਵਜੇ ਤੋਂ ਸਵੇਰੇ 5 ਵਜੇ ਤੱਕ ਨਾਇਟ ਕਰਫਿਊ ਜਾਰੀ ਰਹੇਗਾ। ਰਾਜ ਵਿਚ ਵੱਡੇ ਪੱਧਰ 'ਤੇ ਕੋਵਿਡ ਸਪਾਈਕ ਨਾਲ ਨਜਿੱਠਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਐਮਰਜੈਂਸੀ ਉਪਾਵਾਂ ਦਾ ਆਦੇਸ਼ ਦਿੱਤਾ, ਜਿਸ ਵਿਚ ਰੋਜ਼ਾਨਾ ਨਾਇਟ ਕਰਫਿਊ ਦੇ ਨਾਲ ਵੀਕਐਂਡ ਲੌਕਡਾਊਨ ਸ਼ਾਮਲ ਹੈ।ਕੱਲ੍ਹ ਤੋਂ ਰਾਜ ਦੇ ਸਾਰੇ 167 ਸ਼ਹਿਰਾਂ / ਕਸਬਿਆਂ ਵਿਚ ਨਾਇਟ ਕਰਫਿਊ ਲਾਗੂ ਹੋਵੇਗਾ।
ਇਸ ਦੇ ਨਾਲ ਹੀ ਅਗਸਤ ਮਹੀਨੇ 'ਚ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ 'ਚ ਸਿਰਫ 50 ਫੀਸਦ ਹੀ ਕਰਮਚਾਰੀ ਕੰਮ ਕਰਨਗੇ।ਪੰਜਾਬ 'ਚ ਹੁਣ ਤੱਕ 36 ਹਜ਼ਾਰ ਕੋਰੋਨਾ ਕੇਸ ਆ ਚੁੱਕੇ ਹਨ ਅਤੇ 920 ਲੋਕਾਂ ਦੀ ਮੌਤ ਹੋ ਚੁੱਕੀ ਹੈ।