ਕੈਪਟਨ ਦੇ ਮੰਤਰੀ ਨੂੰ ਹੋਇਆ ਕਰੋਨਾ, ਸੰਪਰਕ 'ਚ ਆਏ ਅਫ਼ਸਰਾਂ ਦੀ ਉੱਡੀ ਨੀਂਦ

Tags

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਕਾਂਗੜ ਦੀ ਤਬੀਅਤ ਪਿਛਲੇ ਤਿੰਨ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਕਾਂਗੜ ਨੂੰ ਬੁਖਾਰ ਹੋਣ ਕਾਰਨ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਦੱਸ ਦਈਏ ਕਿ ਗੁਰਪ੍ਰੀਤ ਕਾਂਗੜ ਸ਼ਨੀਵਾਰ ਮਾਨਸਾ ਵਿੱਚ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਉਣ ਲਈ ਪਹੁੰਚੇ ਸੀ। ਕੋਰੋਨਾ ਦੇ ਲੱਛਣ ਹੋਣ ਕਰਕੇ ਮਾਨਸਾ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀ ਸੈਂਪਲਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ।

ਹੈਰਾਨੀ ਦੀ ਗੱਲ਼ ਹੈ ਕਿ ਮਾਨਸਾ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਮੰਤਰੀ ਗੁਰਪ੍ਰੀਤ ਕਾਂਗੜ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕਹਿ ਰਹੇ ਸੀ ਤੇ ਸਾਵਧਾਨੀਆ ਵਰਤਣ ਲਈ ਹਦਾਇਤਾਂ ਦੇ ਰਹੇ ਸੀ ਪਰ ਖੁਦ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚ ਗਏ। ਹੁਣ ਖੁਲਾਸਾ ਹੋਇਆ ਹੈ ਕਿ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਸ਼ਨੀਵਾਰ ਕਾਂਗੜ ਕਈ ਸਮਾਗਮਾਂ ਵਿੱਚ ਸ਼ਾਮਲ ਹੋਏ। ਹੁਣ ਸਿਹਤ ਮਹਿਕਮੇ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਤੇ ਜਿੱਥੇ-ਜਿੱਥੇ ਮੰਤਰੀ ਨੇ ਫੇਰੀ ਪਾਈ, ਉੱਥੇ-ਉੱਥੇ ਪੜਤਾਲ ਕੀਤੀ ਜਾ ਰਹੀ ਹੈ। ਇਹ ਵੀ ਸਵਾਲ ਉੱਠ ਰਹੇ ਹਨ ਕਿ ਮੰਤਰੀ ਨੇ ਕੋਰੋਨਾ ਦੇ ਲੱਛਣ ਹੋਣ ਦੇ ਬਾਵਜੂਦ ਕਈਆਂ ਦੀ ਜਾ-ਨ ਖ-ਤ-ਰੇ ਵਿੱਚ ਪਾਈ ਹੈ।