ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ, ਮਿਲੇਗਾ ਆਹ ਵੱਡਾ ਤੋਹਫ਼ਾ, ਕੈਪਟਨ ਨੇ ਕੀਤਾ ਵੱਡਾ ਐਲਾਨ

Tags

ਕੁਝ ਦਿਨ ਪਹਿਲਾਂ ਹੀ ਕੈਪਟਨ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ ਕਿ ਪਹਿਲੇ ਪੜਾਅ 'ਚ 50 ਹਜ਼ਾਰ ਸਮਾਰਟਫੋਨ ਵੰਡੇ ਜਾਣਗੇ। ਜਿਸ ਦੀਆਂ ਤਸਵੀਰਾਂ ਹੁਣ ਸਰਕਾਰ ਵਲੋਂ ਪੇਸ਼ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਪਰ ਸਰਕਾਰ ਬਣਨ ਦੇ ਤਿੰਨ ਸਾਲ ਬਾਅਦ ਵੀ ਅਜੇ ਸਿਰਫ 12ਵੀਂ ਦੇ 50 ਹਜ਼ਾਰ ਵਿਦਿਆਰਥੀਆਂ ਨੂੰ ਹੀ ਇਹ ਸਮਾਰਟਫੋਨ ਵੰਡੇ ਜਾਣਗੇ। ਚੋਣਾਂ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਸਮਾਰਟਫੋਨਸ ਲਈ ਰਜਿਸਟਰੇਸ਼ਨ ਕਰਵਾਈ ਸੀ।
ਇਨ੍ਹਾਂ ਦੀ ਟੈਸਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਲਾਵਾ ਕੰਪਨੀ ਦੇ ਇਸ ਸਮਾਰਟਫੋਨ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਦੇਖੀ ਜਾ ਸਕਦੀ ਹੈ। ਇਸ ਨੂੰ ਕੈਪਟਨ ਸਮਾਰਟ ਕੁਨੈਕਟ ਦਾ ਨਾਂ ਦਿੱਤਾ ਗਿਆ ਹੈ। 2017 ਦੀਆਂ ਚੋਣਾਂ 'ਚ ਕੈਪਟਨ ਵਲੋਂ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ।