ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਕੈਪਟਨ ਸਰਕਾਰ 'ਤੇ ਲਗਾਤਾਰ ਸਵਾਲ ਚੁੱਕੇ ਹਨ ਜਿਸ ਦਾ ਸਮੇਂ ਸਿਰ ਕੈਪਟਨ ਦੇ ਮੰਤਰੀ ਵੀ ਕਰਾਰਾ ਜਵਾਬ ਦਿੰਦੇ ਹਨ। ਹੁਣ ਸਰਕਾਰ ਤੋਂ ਬਾਗੀ ਇਨ੍ਹਾਂ ਦੋਵਾਂ ਨੇਤਾਵਾਂ ਨੂੰ ਸੂਬੇ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਲਪੇਟੇ'ਚ ਲਿਆ ਹੈ। ਸਿੱਧੂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਕਾਂਗਰਸ ਪਾਰਟੀ ਨੇ ਬਣਦਾ ਮਾਣ ਸਨਮਾਨ ਦਿੱਤਾ ਸੀ। ਪੰਜਾਬ ਦੀ ਪ੍ਰਧਾਨਗੀ ਵੀ ਬਾਜਵਾ ਨੂੰ ਦਿੱਤੀ ਗਈ ਪਰ ਇਨ੍ਹਾਂ ਕੋਲੋਂ ਗੱਡੀ ਸਾਂਭੀ ਨਹੀਂ ਗਈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਬਨਿਟ ਨੇ ਦੂਲੋ ਤੇ ਬਾਜਵਾ ਖਿ-ਲਾ-ਫ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਕਾਰਵਾਈ ਕਰਨ ਲਈ ਸਰਬਸੰਮਤੀ ਦੇ ਨਾਲ ਮਤਾ ਪਾਸ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਤਾਪ ਬਾਜਵਾ ਤੇ ਸ਼ਮਸ਼ੇਰ ਦੂਲੋ ਨੂੰ ਸਲਾਹ ਦਿੰਦਿਆਂ ਕਿਹਾ ਕਿ ਦੋਵਾਂ ਨੂੰ ਅਜਿਹੇ ਬਿਆਨਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਸ ਨਾਲ ਪਾਰਟੀ ਨੂੰ ਅਗਾਮੀ ਚੋਣਾਂ ਵਿੱਚ ਨੁਕਸਾਨ ਹੋਵੇ।