ਰਾਤ ਦੇ ਕਰਫਿਊ ਨੂੰ ਲੈ ਕੇ ਆਈ ਵੱਡੀ ਖਬਰ

Tags

ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਅਧੀਨ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਣੇ ਘਰਾਂ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਬਿਨਾਂ ਕਿਸੇ ਕਾਰਨ ਆਪਣੇ ਘਰ ਵਿੱਚੋਂ ਬਾਹਰ ਨਿਕਲਣ ਤੋਂ ਪ੍ਰਹੇਜ ਕਰੇ ਅਤੇ ਘਰ ਵਿੱਚੋਂ ਬਾਹਰ ਜਾਂਦੇ ਸਮੇਂ ਆਪਣਾ ਮੂੰਹ ਤੇ ਨੱਕ ਰੁਮਾਲ ਜਾਂ ਮਾਸਕ ਨਾਲ ਜਰੂਰ ਢਕਿਆ ਜਾਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਦੱਸੀਆਂ ਸਾਵਧਾਨੀਆਂ ਨੂੰ ਅਪਣਾਉਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ

ਉਸ ਵਿ-ਰੁੱ-ਧ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਬਣਦਾ ਜੁਰਮਾਨਾਂ ਵਸੂਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜਿ਼ਲ੍ਹੇ ਵਿੱਚ ਰਾਤ ਦੇ ਕਰਫਿਊ ਵਿੱਚ ਕੋਈ ਛੋਟ ਨਹੀਂ ਦਿੱਤੀ ਗਈ ਅਤੇ ਇਹ ਪਹਿਲਾਂ ਵਾਂਗ ਰਾਤ 11 :00 ਵਜੇ ਤੋਂ ਸਵੇਰੇ 5:00 ਵਜੇ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਜਿਥੇ ਅਸੀਂ ਆਪਣੇ ਆਪ ਨੂੰ ਇਸ ਖਤਰਨਾਕ ਮ-ਹਾਂ-ਮਾ-ਰੀ ਤੋਂ ਬਚਾਅ ਸਕਦੇ ਹਾਂ ਉਥੇ ਹੀ ਦੂਸਰੇ ਨਾਗਰਿਕਾਂ ਨੂੰ ਵੀ ਇਸ ਬਿ-ਮਾ-ਰੀ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਮਾਸਕ ਆਦਿ ਨਾ ਪਾਉਣ ’ਤੇ ਵਧੇਰੇ ਸਖਤੀ ਨਹੀਂ ਵਰਤੀ ਗਈ ਸੀ ਜਿਸ ਦਾ ਕਈ ਲੋਕਾਂ ਵੱਲੋਂ ਗਲਤ ਫਾਇਦਾ ਵੀ ਚੁੱਕਿਆ ਗਿਆ ਪ੍ਰੰਤੂ ਹੁਣ ਜੇਕਰ ਵੀ ਕੋਈ ਨਾਗਰਿਕ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸ-ਖ-ਤੀ ਨਾਲ ਨਿ-ਪ-ਟਿ-ਆ ਜਾਵੇਗਾ।

ਡੀ.ਸੀ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਕੋਰੋਨਾ ਦੇ ਸ਼ੱਕੀ ਮਰੀਜ ਜੇਕਰ ਸਮਰੱਥਾ ਰੱਖਦੇ ਹੋਣ ਤਾਂ ਆਪਣੇ ਘਰਾਂ ਵਿੱਚ ਹੀ ਇਕਾਂਤਵਾਸ ਹੋ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਮਰੀਜਾਂ ਦਾ ਇਲਾਜ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਕਰਵਾਇਆ ਜਾ ਰਿਹਾ ਹੈ ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਤਾਂ ਉਸ ਨੂੰ ਤੁਰੰਤ ਆਪਣੇ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਚੈਕਅਪ ਕਰਵਾਉਣਾ ਚਾਹੀਦਾ ਹੈ ਅਤੇ ਟੈਸਟ ਪਾਜੇਟਿਵ ਆਉਣ ’ਤੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ।