ਲਓ ਜੀ! ਕੈਪਟਨ ਨੇ ਲੋਕਾਂ ਲਈ ਕਰਤਾ ਵੱਡਾ ਐਲਾਨ, ਸਾਰੇ ਵਰਗਾਂ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ!

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਫੇਸਬੁੱਕ ਪੇਜ਼ 'ਤੇ ਲਾਈਵ ਹੋ ਕੇ ਜਿਥੇ ਸੂਬੇ ਦੇ ਲੋਕਾਂ ਦੇ ਸੁਆਲਾਂ ਦੇ ਜਵਾਬ ਦਿੱਤੇ ਉਥੇ ਹੀ ਉਨ੍ਹਾਂ ਨੇ ਸੂਬੇ ਅੰਦਰ ਵੱਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਪ੍ਰਤੀ ਚਿੰਤਾ ਵੀ ਜ਼ਾਹਿਰ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਬੇਹੱਦ ਲੋੜ ਹੋਵੇ ਤਾਂ ਹੀ ਉਹ ਘਰੋਂ ਬਾਹਰ ਨਿਕਲੇ। ਲੋਕ ਆਪਣਾ ਕੋਰੋਨਾ ਵਾਇਰਸ ਸਬੰਧੀ ਟੈਸਟ ਜ਼ਰੂਰ ਕਰਵਾਉਣ। ਜੇਕਰ ਕਿਸੇ ਨੂੰ ਵੀ ਕੋਰੋਨਾ ਵਾਇਰਸ ਸਬੰਧੀ ਕੋਈ ਲੱਛਣ ਦਿਖਾਈ ਦਿੰਦਾ ਹੈ ਜਾਂ ਕੋਈ ਵੀ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ ਦੇ ਸੰਪਰਕ ਵਿੱਚ ਆਇਆ ਹੋਵੇ ਤਾਂ ਉਹ ਆਪਣਾ ਟੈਸਟ ਜ਼ਰੂਰ ਕਰਵਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਟੈਸਟਿੰਗ ਸਮਰੱਥਾ ਵਿੱਚ ਪਹਿਲਾਂ ਨਾਲੋਂ ਹੋਰ ਵਾਧਾ ਹੋਇਆ ਹੈ।

ਪੰਜਾਬ ਵਿੱਚ 4 ਨਵੀਆਂ ਟੈਸਟਿੰਗ ਲੈਬ ਖੋਲ੍ਹੀਆਂ ਗਈਆਂ ਹਨ। ਇਸ ਵੇਲੇ ਪੰਜਾਬ ਵਿੱਚ ਰੋਜ਼ਾਨਾ 13 ਹਜ਼ਾਰ ਕੋਵਿਡ 19 ਦੇ ਟੈਸਟਾਂ ਦੀ ਜਾਂਚ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਟੈਸਟਿੰਗ ਸਮਰੱਥਾ ਇਸ ਮਹਿਨੇ ਦੇ ਅੰਤ ਤਕ ਹੋਰ ਵੱਧ ਜਾਵੇਗੀ ਜੋ ਕਿ ਰੋਜ਼ਾਨਾ 20 ਹਜ਼ਾਰ ਦੇ ਅੰਕੜੇ ਕੋਲ ਪੁੱਜਣ ਦੀ ਆਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਰਿਜ਼ ਪੈਲਸ, ਰੈਸਟੋਰੈਂਟ, ਦਫਤਰਾਂ ਆਦਿ ਜਿਥੇ 10 ਵਿਅਕਤੀਆਂ ਤੋਂ ਵੱਧ ਦੀ ਗਿਣਤੀ ਹੋਵੇ ਉਥੇ ਕੋਵਿਡ ਮਨੀਟਰਾਂ ਲਗਾਏ ਜਾਣ ਲਾਜ਼ਮੀ ਹੋਵੇਗੀ।ਰਾਤ ਦੇ ਕਰਫਿਊ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਡੇ ਸ਼ਹਿਰਾਂ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਗੂ ਰਹੇਗਾ। ਇਸ ਸਮੇਂ ਦੌਰਾਨ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ। ਇਨ੍ਹਾਂ ਵੱਡੇ ਸ਼ਹਿਰਾਂ ਵਿੱਚ ਫਿਲਹਾਲ ਜਲੰਧਰ, ਪਟਿਆਲਾ ਅਤੇ ਲੁਧਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ।