ਪੰਜਾਬ ਵਿੱਚ 30 ਸਤੰਬਰ ਤੱਕ ਹੋਗਿਆ ਇਹ ਐਲਾਨ, ਪੰਜਾਬ ਸਰਕਾਰ ਨੇ ਜ਼ਾਰੀ ਕੀਤੇ ਹੁਕਮ

Tags

ਪੰਜਾਬ ਸਰਕਾਰ ਨੇ ਅਨਲੌਕ-4 ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਮੁਤਾਬਕ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੰਸਥਾਨਾਂ 'ਚ ਰੈਗੂਲਰ ਕਲਾਸਾਂ ਨਹੀਂ ਲੱਗਣਗੀਆਂ ਜਦਕਿ ਡਿਸਟੈਂਸ ਐਜੂਕੇਸ਼ਨ ਦਾ ਸਿਲਸਿਲਾ ਜਾਰੀ ਰਹੇਗਾ। ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਪੀ. ਐਚ. ਡੀ. ਸਕਾਲਰਜ਼ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 21 ਸਤੰਬਰ ਤੋਂ ਲੈਬਾਰਟਰੀਆਂ ਅਤੇ ਪ੍ਰਯੋਗਾਤਮਕ ਕਾਰਜਾਂ ਦੀ ਲੋੜ ਵਾਲੇ ਤਕਨੀਕੀ ਅਤੇ ਪੇਸ਼ੇਵਰ ਪ੍ਰੋਗਰਾਮਾਂ ਲਈ ਉੱਚ ਸਿੱਖਿਆ ਸੰਸਥਾਵਾਂ ਖੋਲਣ ਦੀ ਆਗਿਆ ਦਿੱਤੀ ਹੈ।

ਦੱਸ ਦਈਏ ਕਿ ਸਰਕਾਰ ਵਲੋਂ ਜਾਰੀ ਹਿਦਾਇਤਾਂ ਮੁਤਾਬਕ ਸਕੂਲਾਂ 'ਚ 50 ਫ਼ੀਸਦੀ ਸਟਾਫ ਬੁਲਾਇਆ ਜਾ ਸਕਦਾ ਹੈ। ਉੱਚ ਵਿਦਿਅਕ ਅਦਾਰਿਆਂ 'ਚ ਸਿਰਫ਼ ਰਿਸਰਚ ਸਕਾਲਰਾਂ (ਪੀ.ਐੱਚ.ਡੀ.) ਅਤੇ ਪੋਸਟ ਗ੍ਰੈਜੂਏਟ ਸਟੂਡੈਂਟਸ ਵੱਖ-ਵੱਖ ਤਕਨੀਕੀ ਕਾਰਜਾਂ ਲਈ ਆ ਸਕਦੇ ਹਨ। ਆਦੇਸ਼ਾਂ ਮੁਤਾਬਕ ਆਨਲਾਈਨ ਡਿਸਟੈਂਸ ਲਰਨਿੰਗ ਪ੍ਰਦਾਨ ਕਰਨ ਸਬੰਧੀ ਮਨਜ਼ੂਰੀ ਜਾਰੀ ਰਹੇਗੀ ਪਰ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ ਵਿਦਿਆਰਥੀਆਂ ਅਤੇ ਨਿਯਮਤ ਕਲਾਸਾਂ ਲਈ ਬੰਦ ਰਹਿਣਗੀਆਂ। ਪੰਜਾਬ ਸਰਕਾਰ ਦੀਆਂ ਇਨ੍ਹਾਂ ਗਾਈਡਲਾਈਨਜ਼ ਮੁਤਾਬਕ ਅਜੇ ਸਿਨੇਮਾ ਹਾਲ, ਸਵਿਮਿੰਗ ਪੂਲ, ਐਂਟਰਟੇਨਮੈਂਟ ਪਾਰਕ ਬੰਦ ਰਹਿਣਗੇ।