ਕਿਸਾਨਾਂ ਦੇ ਹੱਕ ’ਚ ਡਟਿਆ ਕੈਪਟਨ, ਕਰਤਾ ਸਭ ਤੋਂ ਵੱਡ ਐਲਾਨ, ਕਿਸਾਨਾਂ ਦੀ ਵਧੀ ਤਾਕਤ

Tags

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੀਆਂ ਸੜਕਾਂ 'ਤੇ ਬੈਠਣ ਨਾਲ ਖੇਤੀ ਆਰਡੀਨੈਂਸ ਦਾ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਕਿਹਾ। ਕੈਪਟਨ ਨੇ ਅੱਜ ਪੰਜਾਬ ਦੇ 11 ਮੰਤਰੀਆਂ ਨਾਲ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਕਿਸਾਨਾਂ ਨੂੰ ਕਿਹਾ ਤੁਸੀਂ ਦਿੱਲੀ ਚੱਲੋ, ਮੈਂ ਵੀ ਤੁਹਾਡੇ ਨਾਲ ਚੱਲਾਂਗਾ। ਕੈਪਟਨ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਲਈ ਲੋਕਾਂ ਦੀ ਨਾਰਾਜ਼ਗੀ ਦਾ ਫਾਇਦਾ ਚੁੱਕ ਕੇ ਪਾਕਿਸਤਾਨ ਅਮਨ ਸ਼ਾਂਤੀ ਭੰਗ ਕਰਨ ਦੀ ਸ਼ਰਾਰਤ ਕਰ ਸਕਦਾ ਹੈ।

ਕੈਪਟਨ ਨੇ ਕਿਹਾ 'ਮੈਂ ਤਿੰਨ ਚਿੱਠੀਆਂ ਪ੍ਰਧਾਨ ਮੰਤਰੀ ਨੂੰ ਲਿਖ ਚੁੱਕਾ ਹਾਂ ਕਿ ਖੇਤੀ ਆਰਡੀਨੈਂਸ ਨਾਲ ਮਾਹੌਲ ਖਰਾਬ ਹੋਵੇਗਾ'। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਪੰਜਾਬ ਬਾਰੇ ਸੋਚੇਗਾ। ਕੈਪਟਨ ਨੇ ਇਲਜ਼ਾਮ ਲਾਇਆ ਕਿ ਕੇਂਦਰ ਦੀ ਸੋਚ ਵੱਡੇ ਕਾਰਪੋਰੇਟ ਘਰਾਣਿਆਂ ਵੱਲ ਹੈ। ਉਨ੍ਹਾਂ ਨਾਲ ਹੀ ਅਕਾਲੀ ਦਲ ਵੱਲ ਸ਼ਬਦੀ ਤੀਰ ਕੱਸਦਿਆਂ ਕਿਹਾ ਅਕਾਲੀ ਨੂੰ ਛੱਡ ਹਰ ਸਿਆਸੀ ਪਾਰਟੀ ਇੱਕ ਮੰਚ 'ਤੇ ਹੈ।