ਨਵਜੋਤ ਸਿੱਧੂ ਨੇ ਤੋੜੀ ਆਪਣੀ ਚੁੱਪ,ਕਿਸਾਨਾਂ ਦੇ ਹੱਕ 'ਚ ਮਾਰਿਆ ਲਲਕਾਰਾ

Tags

ਲੰਮੇ ਸਮੇਂ ਤੋਂ ਮੀਡੀਆ ਤੇ ਸਿਆਸਤ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਨਵਜੋਤ ਸਿੱਧੂ ਹੁਣ ਕਿਸਾਨਾਂ ਲਈ ਮੈਦਾਨ 'ਚ ਉੱਤਰ ਰਹੇ ਹਨ। ਨਵੇਂ ਖੇਤੀ ਬਿੱਲਾਂ ਖਿ-ਲਾ-ਫ ਕਿਸਾਨਾਂ ਵੱਲੋਂ ਹੋ ਰਹੇ ਧ-ਰ-ਨੇ-ਪ੍ਰਦਰਸ਼ਨ ਦਰਮਿਆਨ ਹੁਣ ਨਵਜੋਤ ਸਿੱਧੂ ਨੇ ਵੀ ਕਿਸਾਨਾਂ ਨਾਲ ਹੋ ਰਹੇ ਧੱ-ਕੇ ਦੇ ਵਿ-ਰੋ-ਧ 'ਚ ਧਰਨਾ ਦੇਣ ਦੀ ਤਿਆਰੀ ਕੱਸ ਲਈ ਹੈ। ਸਿੱਧੂ ਵੱਲੋਂ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਰੋਸ ਮਾਰਚ ਵੀ ਕੱਢਿਆ ਜਾਵੇਗਾ। ਨਵਜੋਤ ਸਿੱਧੂ ਨੇ ਇੱਕ ਟਵੀਟ ਕਰਕੇ ਵੀ ਕਿਸਾਨਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ।

ਬੁੱਧਵਾਰ 23 ਸਤੰਬਰ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਸਾਢੇ ਗਿਆਰਾਂ ਵਜੇ ਧਰਨਾ ਦੇਣਗੇ। ਇਹ ਜਾਣਕਾਰੀ ਨਵਜੋਤ ਸਿੱਧੂ ਦੇ ਨਾਲ ਮੀਟਿੰਗ ਕਰਕੇ ਬਾਹਰ ਨਿਕਲੇ ਅਜੀਤ ਸਿੰਘ ਭਾਟੀਆ, ਹਰਪਾਲ ਸਿੰਘ ਵੇਰਕਾ ਤੇ ਸ਼ਿਵਾਨੀ ਕੌਂਸਲਰ ਨੇ ਦਿੱਤੀ ਹੈ।