ਕਿਸਾਨਾਂ ਲਈ ਬੱਬੂ ਮਾਨ ਨੇ ਕਰ ਦਿੱਤਾ ਵੱਡਾ ਐਲਾਨ, ਇਸ ਤਰੀਕ ਨੂੰ ਹੋਊ ਇਹ ਕੰਮ

Tags

ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਆਪਣੀ ਗਾਇਕੀ ਅਤੇ ਐਕਟਿੰਗ ਦੇ ਨਾਲ ਦੁਨੀਆਂ ਭਰ ‘ਚ ਨਾਮ ਕਮਾ ਚੁੱਕੇ ਹਨ। ਉਹ ਆਪਣੇ ਗਾਣਿਆਂ ਸਦਕਾ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਹਨ। ਹਮੇਸ਼ਾ ਹੀ ਬੱਬੂ ਮਾਨ ਕਿਸਾਨਾਂ -ਮਜ਼ਦੂਰਾਂ ਦੀ ਗੱਲ ਕਰਦੇ ਹਨ। ਉਨ੍ਹਾਂ ਵਲੋਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। ਦੱਸ ਦਈਏ ਕਿ ਬੱਬੂ ਮਾਨ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ‘ਚ ਬੋਲਦੇ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨਾਂ ਦੇ ਹਿੱਤ ‘ਚ ਇਕ ਪੋਸਟ ਸਾਂਝੀ ਕੀਤੀ ਸੀ ,ਇਸ ਪੋਸਟ ‘ਚ ਬੱਬੂ ਮਾਨ ਨੇ ਲਿਖਿਆ ਸੀ। ‘ਦਿੱਲੀ ਅਤੇ ਭਾਰਤ ਦਾ ਪੂਰਾ ਮੀਡੀਆ ਬਾਲੀਵੁੱਡ ਦੀਆਂ ਖ਼ਬਰਾਂ ਜਾਂ ਸਿਆਸੀ ਖ਼ਬਰਾਂ ਦਿਖਾਉਂਦਾ ਹੈ।

ਕਿਸਾਨਾਂ -ਮਜ਼ਦੂਰਾਂ ਦੀ ਕੋਈ ਗੱਲ ਹੀ ਨਹੀਂ ਕਰਦਾ। 80% ਲੋਕ ਖੇਤੀਬਾੜੀ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਲੋਕਾਂ ਦੇ ਹੱਕ ਦੀ ਗੱਲ ਤਾਂ ਹੁੰਦੀ ਹੀ ਨਹੀਂ। ਜਦੋਂਕਿ ਚਾਹੀਦਾ ਇਹ ਹੈ ਕਿ 80% ਖ਼ਬਰਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਣੀਆਂ ਚਾਹੀਦੀਆਂ ਹਨ।ਹਾਲ ਹੀ ‘ਚ ਇਕ ਵੀਡੀਓ ਸਾਂਝੀ ਕਰਦਿਆਂ ਬੱਬੂ ਮਾਨ ਨੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ। ਬੱਬੂ ਮਾਨ ਨੇ ਇਕ ਵੀਡੀਓ ਸਾਂਝੀ ਕੀਤੀ ਹੈ ,ਜਿਸ ਵਿਚ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ”ਸਾਡਾ ਐਲਾਨ ਸ਼ਰੇਆਮ 25 ਤਾਰੀਖ਼ ਨੂੰ ਚੱਕਾ ਜਾਮ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ। ਸਾਂਝੀ ਕੀਤੀ ਗਈ ਇਸ ਵੀਡੀਓ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬੱਬੂ ਮਾਨ ਵੀ ਕਿਸਾਨ ਆਰਡੀਨੈਂਸ ਦਾ ਪੂਰਨ ਤੌਰ ‘ਤੇ ਵਿਰੋਧ ਕਰ ਰਹੇ ਹਨ ਤੇ 25 ਸਤੰਬਰ ਨੂੰ ਕਿਸਾਨਾਂ ਵੱਲੋਂ ਖੇਤੀਬਾੜੀ ਆਰਡੀਨੈਂਸ ਦੇ ਵਿ-ਰੋ-ਧ ‘ਚ ਕੀਤੇ ਜਾ ਰਹੇ ਚੱ-ਕੇ ਜਾ-ਮ ‘ਚ ਬੱਬੂ ਮਾਨ ਸ਼ਮੂਲੀਅਤ ਕਰਨਗੇ।