ਬਿੱਲ ਪਾਸ ਹੋਣ ਤੇ ਮੋਦੀ ਨੇ ਪੰਜਾਬੀ ‘ਚ ਕਹਿ ਦਿੱਤੀ ਇਹ ਵੱਡੀ ਗੱਲ੍ਹ


ਖੇਤੀ ਬਿੱਲਾਂ ਖਿ-ਲਾ-ਫ ਦੇਸ਼ ਭਰ 'ਚ ਵੱਖ-ਵੱਖ ਸੂਬਿਆਂ ਦੇ ਕਿਸਾਨ ਤੇ ਕਈ ਸਿਆਸੀ ਪਾਰਟੀਆਂ ਰੋ-ਸ ਪ੍ਰ-ਦ-ਰ-ਸ਼ਨ ਕਰ ਰਹੀਆਂ ਹਨ। ਜਿੱਥੇ ਕਿਸਾਨਾਂ ਦਾ ਮੰਨਣਾ ਹੈ ਕਿ ਇਹ ਖੇਤੀ ਬਿੱਲ ਉਨ੍ਹਾਂ ਦੀ ਜ਼ਿੰਦਗੀ ਤ-ਬਾ-ਹ ਕਰ ਦੇਣਗੇ, ਉੱਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਖੇਤੀ ਬਿੱਲ ਕਿਸਾਨਾਂ ਦੇ ਹੱਕ 'ਚ ਹਨ। ਇਸ ਤੋਂ ਪਹਿਲਾਂ ਵੀ ਮੋਦੀ ਇਹ ਦਾਅਵਾ ਕਰ ਚੁੱਕੇ ਹਨ ਕਿ ਇਹ ਬਿੱਲ ਕਿਸਾਨਾਂ ਲਈ ਲਾਹੇਵੰਦ ਹਨ। ਓਧਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੀ ਪੂਰੇ ਵਿਸ਼ਵਾਸ ਨਾਲ ਦਾਅਵਾ ਕਰ ਚੁੱਕੇ ਹਨ ਕਿ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਤੋਂ ਲਾਭ ਹੋਵੇਗਾ ਤੇ ਉਨ੍ਹਾਂ ਦੀ ਆਮਦਨ 2022 ਤਕ ਦੁੱਗਣੀ ਹੋ ਜਾਵੇਗੀ।
ਮੋਦੀ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ 'MSP ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਜਾਰੀ ਰਹੇਗੀ।' ਮੋਦੀ ਨੇ ਲਿਖਿਆ 'ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਨਿਸਚਿਤ ਕਰਾਂਗੇ।'