ਖੇਤੀ ਬਿੱਲ ਖ਼ਿ-ਲਾ-ਫ਼ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਆਪਣੇ ਰੋ-ਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਇੰਨਾ ਹੀ ਨਹੀਂ ਗਾਇਕ ਕੰਵਰ ਗਰੇਵਾਲ ਨੇ ਵੀ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ। ਇੱਥੋਂ ਤੱਕ ਕਿ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਵੀ ਖੇਤੀ ਬਿੱਲ ਖ਼ਿ-ਲਾ-ਫ਼ ਰੋ-ਸ ਪ੍ਰ-ਦ-ਰ-ਸ਼ਨ ਕੀਤਾ ਜਾਏਗਾ। ਇਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿੱਤੀ ਹੈ। ਪੰਜਾਬੀ ਅਦਾਕਾਰਾਂ ਦੀ ਗੱਲ ਕਰੀਏ ਤਾਂ ਸਿਮੀ ਚਾਹਲ ਨੇ ਵੀ ਕਿਸਾਨਾਂ ਦੇ ਹੱਕ ਲਈ ਸੋਸ਼ਲ ਮੀਡੀਆ ਰਾਹੀਂ ਆਵਾਜ਼ ਚੁੱਕੀ ਹੈ।
ਪੰਜਾਬ ਦੇ ਕਿਸਾਨਾਂ ਲਈ ਹੁਣ ਪੰਜਾਬੀ ਕਲਾਕਾਰ ਵੀ ਇਕਜੁੱਟ ਹੋ ਕੇ ਸਮਰਥਨ ਕਰ ਰਹੇ ਹਨ। ਪੰਜਾਬੀ ਗਾਇਕ ਖੇਤੀ ਬਿੱਲ ਖ਼ਿ-ਲਾ-ਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਇੱਥੋਂ ਤੱਕ ਕਿ 25 ਸਤੰਬਰ ਨੂੰ ਪੰਜਾਬ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿ-ਲਾ-ਫ਼ ਧ-ਰ-ਨਾ ਲਾਇਆ ਜਾਵੇਗਾ ਜਿਸ 'ਚ ਰਣਜੀਤ ਬਾਵਾ ਤੇ ਹਰਭਜਨ ਮਾਨ ਵਰਗੇ ਵੱਖ-ਵੱਖ ਪੰਜਾਬੀ ਗਾਇਕ ਸ਼ਾਮਲ ਹੋਣਗੇ।