ਖੇਤੀ ਆਰਡੀਨੈਂਸਾਂ ਨੂੰ ਲੈ ਕੇ ਅਕਾਲੀਆਂ ਨੇ ਕੀਤਾ ਹੁਣੇ ਹੁਣੇ ਵੱਡਾ ਐਲਾਨ

Tags

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖੇਤੀਬਾੜੀ ਬਿੱਲਾਂ ਨੂੰ ਰੱ-ਦ ਕਰਵਾਉਣ ਲਈ ਸੂਬੇ 'ਚ 25 ਸਤੰਬਰ ਨੂੰ 'ਚੱ-ਕਾ ਜਾ-ਮ' ਕਰਨ ਸਮੇਤ ਸੰ-ਘ-ਰ-ਸ਼ ਪ੍ਰੋਗਰਾਮ ਦਾ ਐਲਾਨ ਕੀਤਾ ਜਿਸ ਤਹਿਤ 1 ਅਕਤੂਬਰ ਨੂੰ ਤਿੰਨੇ ਤਖ਼ਤਾਂ ਤੋਂ ਮੋਹਾਲੀ ਤੱਕ 'ਕਿਸਾਨ ਮਾਰਚ' ਕੱਢਿਆ ਜਾਵੇਗਾ ਤੇ ਸੂਬੇ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ 'ਤੇ ਮੰਗ ਪੱਤਰ ਦਿੱਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੌਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ 25 ਸਤੰਬਰ ਨੂੰ ਸੂਬੇ ਭਰ ਵਿਚ 'ਚੱ-ਕਾ ਜਾ-ਮ' ਕੀਤਾ ਜਾਵੇਗਾ। ਇਸ ਬਾਰੇ ਫੈਸਲਾ ਕੱਲ੍ਹ ਰਾਤ ਹੋਈ ਪਾਰਟੀ ਦੀ ਕੌਰ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਪਾਰਟੀ ਆਗੂ ਤੇ ਵਰਕਰ ਸਾਰੇ ਹਲਕਿਆਂ ਵਿਚ ਕਿਸਾਨਾਂ, ਖੇਤ ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਮਿਲ ਕੇ ਚੱ-ਕਾ ਜਾ-ਮ ਕਰਨਗੇ। ਪਾਰਟੀ 11 ਤੋਂ 2 ਵਜੇ ਤੱਕ ਤਿੰਨ ਘੰਟੇ ਦਾ ਇਹ ਪ੍ਰੋਗਰਾਮ ਕਰੇਗੀ ਪਰ ਪਾਰਟੀ ਨੇ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਐਮਰਜੰਸੀ ਸੇਵਾਵਾਂ ਦੇ ਰਾਹ ਵਿਚ ਕੋਈ ਰੁਕਾਵਟ ਨਾ ਪਾਈ ਜਾਵੇ। ਇਹ ਵੀ ਫੈਸਲਾ ਕੀਤਾ ਗਿਆ ਕਿ ਪਾਰਟੀ ਪ੍ਰਧਾਨ 26 ਤੋਂ 29 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰ ਕੇ ਪਾਰਟੀ ਕੇਡਰ ਨਾਲ ਗੱਲਬਾਤ ਕਰਨਗੇ। ਕੌਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ 1 ਅਕਤੂਬਰ ਨੂੰ ਤਿੰਨੇ ਤਖ਼ਤਾਂ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ 'ਕਿਸਾਨ ਮਾਰਚ' ਕੱਢਿਆ ਜਾਵੇਗਾ।