ਪੰਜਾਬ ‘ਚ 15 ਅਕਤੂਬਰ ਤੋਂ ਬਾਅਦ ਇਸ ਤਰ੍ਹਾਂ ਖੁਲ੍ਹਣਗੇ ਸਕੂਲ

Tags

ਕੋਰੋਨਾ ਲਾਗ ਦੀ ਬੀਮਾਰੀ ਕਾਰਨ ਕਈ ਮਹੀਨਿਆਂ ਤੋਂ ਬੰਦ ਪਏ ਸੂਬੇ ਦੇ ਸਕੂਲ ਮੁੜ ਖੁੱਲ੍ਹਣ ਜਾ ਰਹੇ ਹਨ। ਇਸ ਦੇ ਤਹਿਤ ਸਕੱਤਰ ਸਕੂਲ ਸਿੱਖਿਆ ਵੱਲੋਂ ਐਡੀਸ਼ਨਲ ਚੀਫ ਸੈਕਟਰੀ ਗ੍ਰਹਿ ਮਾਮਲੇ ਤੇ ਨਿਆਂ ਨੂੰ ਲਿਖੇ ਪੱਤਰ 'ਚ ਦੱਸਿਆ ਗਿਆ ਹੈ ਕਿ ਸੂਬੇ 'ਚ ਸਿਰਫ 3 ਘੰਟਿਆਂ ਲਈ ਸਕੂਲ ਖੋਲ੍ਹੇ ਜਾ ਰਹੇ ਹਨ ਅਤੇ ਜੇਕਰ ਵਿਦਿਆਰਥੀ ਜ਼ਿਆਦਾ ਹੋਣਗੇ ਤਾਂ ਵਧੇਰੇ ਅਧਿਆਪਕ ਬੁਲਾ ਕੇ 2 ਸ਼ਿਫਟਾਂ 'ਚ ਸਕੂਲ ਖੋਲ੍ਹੇ ਜਾ ਸਕਣਗੇ। ਹੁਕਮਾਂ ਮੁਤਾਬਕ 15 ਅਕਤੂਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ, ਕਾਲਜ ਅਤੇ ਐਜੂਕੇਸ਼ਨ ਸੰਸਥਾਵਾਂ ਖੁੱਲ੍ਹ ਸਕਣਗੀਆਂ ਪਰ ਇਸ 'ਤੇ ਆਖ਼ਰੀ ਫ਼ੈਸਲਾ ਸੂਬਾ ਸਰਕਾਰ ਵਲੋਂ ਲੈਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ।

ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਅਨਲਾਕ 5.0 ਤਹਿਤ ਸਿੱਖਿਆ ਮੰਤਰਾਲਾ ਨੇ ਸਕੂਲ ਅਤੇ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੱਤਰ 'ਚ ਇਹ ਵੀ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਇਕ ਬੈਂਚ 'ਤੇ ਬੈਠਣ ਦੀ ਮਨਜ਼ੂਰੀ ਨਹੀਂ ਹੋਵੇਗੀ ਅਤੇ ਇਕ ਸੈਕਸ਼ਨ 'ਚ 20 ਤੋਂ ਜ਼ਿਆਦਾ ਵਿਦਿਆਰਥੀ ਨਹੀਂ ਹੋਣਗੇ। ਇਸ ਤੋਂ ਇਲਾਵਾ ਸਿਹਤ ਮਹਿਕਮੇ ਵੱਲੋਂ ਸਮਾਜਿਕ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਅਤੇ ਸਕੂਲਾਂ ਦੀ ਸੈਨੇਟਾਈਜ਼ੇਸ਼ਨ ਕੀਤੀ ਜਾਵੇਗੀ।