ਡੂੰਘੀ ਚਿੰਤਾ ‘ਚ ਡੁੱਬੇ ਕੈਪਟਨ, 2-4 ਦਿਨਾਂ ‘ਚ ਪੰਜਾਬ ਦਾ ਹੋਵੇਗਾ ਇਹ ਹਾਲ

Tags

ਪੰਜਾਬ 'ਚ ਆਉਣ ਵਾਲੇ 2-4 ਦਿਨਾਂ ਅੰਦਰ ਬੱਤੀ ਪੂਰੀ ਤਰ੍ਹਾਂ ਗੁੱਲ ਹੋ ਜਾਵੇਗੀ, ਜਿਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਵੱਲੋਂ ਦਿੱਤੀ ਗਈ ਹੈ। ਕੈਪਟਨ ਨੇ ਇਸ ਸਬੰਧੀ ਡੂੰਘੀ ਚਿੰ-ਤਾ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਨੇ ਆਪਣਾ ਧਰਨਾ ਖ-ਤ-ਮ ਨਾ ਕੀਤਾ ਤਾਂ 2-4 ਦਿਨਾਂ ਬਾਅਦ ਪੰਜਾਬ ਪੂਰੀ ਤਰ੍ਹਾਂ ਹਨ੍ਹੇਰੇ 'ਚ ਡੁੱਬ ਜਾਵੇਗਾ। ਕੈਪਟਨ ਨੇ ਕਿਸਾਨਾਂ ਨੂੰ ਦੁਬਾਰਾ ਅਪੀਲ ਕੀਤੀ ਕਿ ਉਨ੍ਹਾਂ ਨੂੰ ਪੰਜਾਬ ਦੀ ਥਾਂ ਦਿੱਲੀ 'ਚ ਧਰਨੇ ਲਾਉਣੇ ਚਾਹੀਦੇ ਹਨ ਕਿਉਂਕਿ ਪੰਜਾਬ 'ਚ ਧਰਨਿਆਂ ਕਾਰਨ ਆਰਥਿਕ ਗਤੀਵਿਧੀਆਂ ਨੂੰ ਢਾ-ਹ ਲੱਗ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਮੰਤਰੀ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਇਸ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਕੈਪਟਨ ਨੇ ਕਿਹਾ ਕਿ ਪੰਜਾਬ 'ਚ ਕਿਸੇ ਪਲਾਂਟ ਕੋਲ ਕੋਲਾ ਨਹੀਂ ਹੈ ਅਤੇ ਨਾ ਹੀ ਸਰਕਾਰ ਕੋਲ ਦੂਜੇ ਸੂਬਿਆਂ ਤੋਂ ਬਿਜਲੀ ਖਰੀਦਣ ਲਈ ਪੈਸੇ ਹਨ। ਉਨ੍ਹਾਂ ਕਿਹਾ ਕਿ ਕੋਲੇ ਦੀ ਘਾਟ ਕਾਰਨ ਪੰਜਾਬ 'ਚ ਸਿਰਫ ਇਕ ਹੀ ਥਰਮਲ ਪਲਾਂਟ ਚੱਲ ਰਿਹਾ ਹੈ ਅਤੇ ਜੇਕਰ ਉਹ ਵੀ ਬੰਦ ਹੋ ਗਿਆ ਤਾਂ ਪੰਜਾਬ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਨਾਲ ਹੈ ਪਰ ਉਨ੍ਹਾਂ ਦੇ ਸੰ-ਘ-ਰ-ਸ਼ ਦਾ ਪੰਜਾਬ ਨੂੰ ਨੁ-ਕ-ਸਾ-ਨ ਹੋ ਰਿਹਾ ਹੈ, ਜਿਸ ਬਾਰੇ ਕਿਸਾਨ ਜੱਥੇਬੰਦੀਆਂ ਨੂੰ ਸੋਚਣਾ ਚਾਹੀਦਾ ਹੈ।