ਕਾਰਾਂ ਨੂੰ ਲੈ ਕੇ 31 ਦਸੰਬਰ ਤੱਕ ਹੋ ਗਿਆ ਇਹ ਵੱਡਾ ਐਲਾਨ

Tags

ਸਾਰੇ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲਗਵਾਉਣ ਲਈ ਟਰਾਂਸਪੋਰਟ ਮਹਿਕਮੇ ਨੇ ਵਾਹਨ ਚਾਲਕਾਂ ਨੂੰ ਰਾਹਤ ਦਿੰਦੇ ਹੋਏ 31 ਦਸੰਬਰ, 2020 ਤੱਕ ਦੀ ਮਿਆਦ ਵਧਾ ਦਿੱਤੀ ਹੈ। ਕੰਪਨੀ ਵੱਲੋਂ ਨੰਬਰ ਪਲੇਟ ਲਗਵਾਉਣ ਲਈ ਹੋਮ ਸਰਵਿਸ ਵੀ ਦਿੱਤੀ ਜਾ ਰਹੀ ਹੈ। ਘਰ ਬੈਠੇ ਸੁਵਿਧਾ ਲੈਣ ਲਈ www.punjabhsrp.in 'ਤੇ ਲਾਗ ਇਨ ਕਰਨਾ ਹੋਵੇਗਾ। ਉਸ ਤੋਂ ਬਾਅਦ ਕੰਪਨੀ ਦਾ ਮੁਲਾਜ਼ਮ ਤੁਹਾਡੇ ਘਰ ਆ ਕੇ ਨੰਬਰ ਪਲੇਟ ਲਗਾ ਦੇਵੇਗਾ। ਪਹਿਲਾਂ ਇਹ ਸਮਾਂ ਸੀਮਾ 30 ਸਤੰਬਰ ਤੱਕ ਸੀ ਪਰ ਪਿਛਲੇ ਦਿਨੀਂ ਹਾਈ ਸਕਿਓਰਿਟੀ ਨੰਬਰ ਪਲੇਟ ਲਾਉਣ ਵਾਲੀ ਕੰਪਨੀ ਐਗਰੋਜ਼ ਦੇ ਮੁਲਾਜ਼ਮਾਂ ’ਤੇ ਗ-ਲ-ਤ ਤਰੀਕੇ ਨਾਲ ਨੰਬਰ ਪਲੇਟਾਂ ਲਾਉਣ ਦਾ ਮਾਮਲਾ ਕਾਫੀ ਭ-ਖ਼ ਗਿਆ, ਜਿਸ ਕਾਰਨ ਸਟੇਟ ਟਰਾਂਸਪੋਰਟ ਮਹਿਕਮਾ ਦੁਚਿੱਤੀ ’ਚ ਸੀ।

ਇਸੇ ਦੁਚਿੱਤੀ ਦੇ ਮੱਦੇਨਜ਼ਰ ਸਟੇਟ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਲਈ ਚਾਲਕਾਂ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਕੰਪਨੀ ਨੇ ਇਸ ਦੀ ਫੀਸ ਤੈਅ ਕਰ ਰੱਖੀ ਹੈ, ਜੋ ਕਿ ਆਨਲਾਈਨ ਜਮ੍ਹਾਂ ਕਰਵਾਈ ਜਾ ਸਕਦੀ ਹੈ। ਅਪਲਾਈ ਕਰਨ ਦੇ 4 ਕੰਮਕਾਜੀ ਦਿਨਾਂ 'ਚ ਨੰਬਰ ਪਲੇਟ ਬਣ ਜਾਵੇਗੀ, ਜਿਸ ਦੀ ਸੂਚਨਾ ਗੱਡੀ ਮਾਲਕ ਨੂੰ ਐੱਸ. ਐੱਮ .ਐੱਸ. ਨਾਲ ਦਿੱਤੀ ਜਾਵੇਗੀ।