ਮੁੱਖ ਮੰਤਰੀ ਕੈਪਟਨ ਨੇ ਦੁਸਹਿਰੇ ਮੌਕੇ ਪੰਜਾਬ ਲਈ ਕਰਤੇ 4 ਵੱਡੇ ਐਲਾਨ, ਲੋਕਾਂ ਦੀ ਖੁਸ਼ੀ ਦਾ ਨਹੀਂ ਕੋਈ ਟਿਕਾਣਾ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਸਹਿਰੇ ਮੌਕੇ ਪਟਿਆਲਾ ਵਿਖੇ 4 ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕੈਪਟਨ ਵੱਲੋਂ ਪਿੰਡ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ, ਜੋ ਕਿ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਬਣੇਗੀ। 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਅਤੇ ਪੰਜਾਬ ਮੰਤਰੀ ਮੰਡਲ ਦੇ ਕੈਬਨਿਟ ਮੰਤਰੀ ਮੌਜੂਦ ਸਨ।

500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਯੂਨੀਵਰਿਸਟੀ ਦੀ ਉਸਾਰੀ 92.7 ਏਕੜ ਰਕਬੇ 'ਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ 'ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ।