ਕੈਨੇਡਾ ਜਾਣ ਵਾਲਿਆਂ ਲਈ ਆਈ ਵੱਡੀ ਖਬਰ, ਹੋ ਗਿਆ ਇਹ ਐਲਾਨ

Tags

ਕੈਨੇਡਾ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਦੇਸ਼ੀਆਂ ਦੀ ਯਾਤਰਾ 'ਤੇ ਲਾਈ ਪਾਬੰਦੀ ਦੀ ਮਿਆਦ 31 ਅਕਤੂਬਰ ਤਕ ਵਧਾ ਦਿੱਤੀ ਹੈ। ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਕੋਰੋਨਾ ਵਾਇਰਸ ਫੈਲਣ ਮਗਰੋਂ ਕੈਨੇਡਾ ਨੇ ਵਿਦੇਸ਼ੀ ਨਾਗਰਿਕਾਂ ਦੇ ਦਾਖਲੇ 'ਤੇ ਰੋ-ਕ ਲਗਾ ਦਿੱਤੀ ਸੀ, ਜਿਸ ਨੂੰ ਸਮੇਂ-ਸਮੇਂ 'ਤੇ ਵਧਾਇਆ ਜਾ ਰਿਹਾ ਹੈ। ਇਸ ਸਮੇਂ ਇਸ ਪਾਬੰਦੀ ਨੂੰ ਵਧਾਉਣਾ ਇਸ ਲਈ ਵੀ ਜ਼ਰੂਰੀ ਸੀ ਕਿਉਂਕਿ ਕੈਨੇਡਾ ਦੇ ਕੁਝ ਸੂਬਿਆਂ ਵਿਚ ਕੋਰੋਨਾ ਦੀ ਦੂਜੀ ਲਹਿਰ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਹੁਕਮ ਕੁਝ ਅਮਰੀਕੀ ਨਾਗਰਿਕਾਂ, ਸੰਘੀ ਸਰਕਾਰ ਵਲੋਂ ਇਜਾਜ਼ਤ ਪ੍ਰਾਪਤ ਕੀਤੇ ਅਸਥਾਈ ਵਿਦੇਸ਼ੀ ਕਾਮਿਆਂ ਤੇ ਡਿਪਲੋਮੈਟਾਂ ਅਤੇ ਜਹਾਜ਼ਾਂ ਦੇ ਕਰੂ ਮੈਂਬਰਾਂ 'ਤੇ ਲਾਗੂ ਨਹੀਂ ਹੋਵੇਗਾ। ਇਸ ਦੇ ਇਲਾਵਾ ਬਾਕੀਆਂ ਨੂੰ ਇਹ ਨਿਯਮ ਮੰਨਣਾ ਪਵੇਗਾ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਅਸੀਂ ਅਮਰੀਕੀ ਨਾਗਰਿਕਾਂ ਨੂੰ ਛੱਡ ਕੇ ਵਿਦੇਸ਼ੀ ਨਾਗਰਿਕਾਂ ਦੀ ਕੈਨੇਡਾ ਵਿਚ ਆਉਣ 'ਤੇ ਲਗਾਈ ਗਈ ਪਾਬੰਦੀ ਦੀ ਮਿਆਦ 31 ਅਕਤੂਬਰ ਤੱਕ ਵਧਾ ਰਹੇ ਹਾਂ। ਇੱਥੇ ਹੈਲੋਵੀਨ ਦਾ ਜਸ਼ਨ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਹੈਲੋਵੀਨ ਤੋਂ ਬਾਅਦ ਹੀ ਵਿਦੇਸ਼ੀਆਂ ਨੂੰ ਕੈਨੇਡਾ ਵਿਚ ਐਂਟਰੀ ਮਿਲਣ ਦੀ ਸੰਭਾਵਨਾ ਹੈ।