ਆਪਣੀ ਜਿੱਦ ਤੇ ਅੜਿਆ ਮੋਦੀ, ਪੰਜਾਬ ਲਈ ਵੱਜੀ ਖਤਰੇ ਦੀ ਘੰਟੀ

Tags

ਪੰਜਾਬ 'ਚ ਕਿਸਾਨ ਅੰ-ਦੋ-ਲ-ਨ ਦੇ ਚੱਲਦਿਆਂ ਰੇਲਵੇ ਨੇ ਫਿਰ ਸੂਬੇ ਅੰਦਰ ਮਾਲ ਗੱਡੀਆਂ ਦਾ ਸੰਚਾਲਨ ਬੰ-ਦ ਕਰ ਦਿੱਤਾ, ਜਿਸ ਤੋਂ ਬਾਅਦ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਟਰੇਨਾਂ ਦੀ ਬਹਾਲੀ ਦੀ ਮੰਗ ਕੀਤੀ। ਪਿਯੂਸ਼ ਗੋਇਲ ਨੇ ਕਿਹਾ ਕਿ ਟਰੇਨਾਂ ਦੇ ਚੱਲਣ ਦੌਰਾਨ ਅਣਸੁਖਾਵੀਂ ਘ-ਟ-ਨਾ ਵਾਪਰਨ ਦਾ ਖ਼-ਦ-ਸ਼ਾ ਹੈ, ਇਸ ਲਈ ਪਹਿਲਾਂ ਪੰਜਾਬ ਸਰਕਾਰ ਸਾਰੇ ਰੇਲਵੇ ਟਰੈਕ ਖਾਲੀ ਕਰਵਾਵੇ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀ ਅਪੀਲ ਤੋਂ ਬਾਅਦ ਕਿਸਾਨ ਕੁੱਝ ਸ਼ਰਤਾਂ 'ਤੇ ਮਾਲ ਗੱਡੀਆਂ ਚਲਾਉਣ ਲਈ ਰਾਜ਼ੀ ਹੋਏ ਸਨ ਪਰ ਇਸ 'ਤੇ ਰੇਲਵੇ ਨੇ ਸਾਫ਼ ਕਰ ਦਿੱਤਾ ਕਿ ਜਦੋਂ ਤੱਕ ਪੂਰੇ ਟਰੈਕ ਖ਼ਾਲੀ ਨਹੀਂ ਹੋ ਜਾਂਦੇ, ਉਸ ਸਮੇਂ ਤੱਕ ਮਾਲ ਗੱਡੀਆਂ ਨਹੀਂ ਚਲਾਈਆਂ ਜਾਣਗੀਆਂ। ਕੈਪਟਨ ਦੇ ਪੱਤਰ ਦਾ ਜਵਾਬ ਦਿੰਦਿਆਂ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਰੇਲ ਸਟਾਫ਼ ਦੀ ਪੂਰਨ ਸੁਰੱਖਿਆ ਯਕੀਨੀ ਬਣਾਵੇ ਅਤੇ ਅੰਦੋਲਨਕਾਰੀਆਂ ਨੂੰ ਟਰੈਕ ਖਾਲੀ ਕਰਨ ਲਈ ਕਹੇ, ਫਿਰ ਹੀ ਟਰੇਨਾਂ ਚਲਾਈਆਂ ਜਾਣਗੀਆਂ।