ਦਿਨ ਚੜਦੇ ਹੀ ਦਿੱਤਾ ਕੇਂਦਰ ਨੇ ਪੰਜਾਬ ਨੂੰ ਝ-ਟ-ਕਾ ! ਝਟਕੇ ਨਾਲ ਹਿੱਲਿਆ ਪੂਰਾ ਪੰਜਾਬ!

Tags

ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨੂੰ ਇਕ ਹੋਰ ਝ-ਟ-ਕਾ ਦਿੰਦੇ ਹੋਏ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਆਰ. ਡੀ. ਐਫ. (ਪੇਂਡੂ ਵਿਕਾਸ ਫੰਡ) ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿਹਾਤੀ ਵਿਕਾਸ ਬੋਰਡ ਦੀ ਮੀਟਿੰਗ ਸੱਦੀ ਗਈ ਹੈ, ਜਿਸ 'ਚ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਕੈਪਟਨ ਸਰਕਾਰ ਨੂੰ ਆਰ. ਡੀ. ਐੱਫ. ਦਾ ਹਿਸਾਬ ਲਾਉਣ ਲਈ ਕਹਿ ਰਹੀ ਹੈ ਅਤੇ ਪੈਸੇ ਖੁਦ ਪਿੰਡਾਂ 'ਚ ਲਾਉਣ ਲਈ ਵਚਨਬੱਧ ਹੈ, ਜਦੋਂ ਕਿ ਕਾਂਗਰਸ ਫੰਡਾਂ ਨੂੰ ਇਧਰ-ਉਧਰ ਘੁਮਾ ਕੇ ਲੋਕਾਂ ਨੂੰ ਗੁੰ-ਮ-ਰਾ-ਹ ਕਰ ਰਹੀ ਹੈ।

ਇਸ ਮੁੱਦੇ 'ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਅਜਿਹੇ ਫ਼ੈਸਲੇ ਖ਼ਿ-ਲਾ-ਫ਼ ਕਾਨੂੰਨੀ ਰਾਹ ਅਪਣਾਇਆ ਜਾਵੇਗਾ, ਜਦੋਂ ਕਿ ਇਸ ਸਬੰਧੀ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਦੋ-ਸ਼ ਲਾਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਗਏ ਪੇਂਡੂ ਵਿਕਾਸ ਫੰਡ ਨੂੰ ਇਧਰ-ਉਧਰ ਖਰਚਿਆ ਜਾ ਰਿਹਾ ਹੈ।