ਰਾਸ਼ਟਰਪਤੀ ਵੱਲ਼ੋਂ ਸਮਾਂ ਨਾ ਦੇਣ ਤੋਂ ਬਾਅਦ ਕੈਪਟਨ ਨੇ ਲਿਆ ਵੱਡਾ ਫੈਸਲਾ, ਹੁਣ ਦਿੱਲੀ ਤੇ ਪੰਜਾਬ ਹੋਣਗੇ ਆਹਮੋ-ਸਾਹਮਣੇ !

Tags

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਖੇਤੀ ਸੋਧ ਬਿੱਲਾਂ ਦੇ ਮਸਲੇ 'ਤੇ ਮਿਲਣ ਤੋਂ ਇਨਕਾਰ ਕਰਨ ਤੋਂ ਬਾਅਦ ਨਾਰਾਜ਼ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਤਾਰੀਖ ਬੁੱਧਵਾਰ ਨੂੰ ਦਿੱਲੀ ਦੇ ਰਾਜਘਾਟ 'ਚ ਧ-ਰ-ਨਾ ਦੇਣ ਦਾ ਐਲਾਨ ਕੀਤਾ ਹੈ। ਦਰਅਸਲ ਮੁੱਖ ਮੰਤਰੀ ਨੇ ਕਿਸਾਨੀ ਮਸਲੇ ਦੇ ਹੱਲ ਲਈ ਰਾਸ਼ਟਰਪਤੀ ਨੂੰ ਮੁਲਾਕਾਤ ਕਰਨ ਦੀ ਅਪੀਲ ਕੀਤੀ ਸੀ ਪਰ ਤਿੰਨ ਵਾਰ ਸਮਾਂ ਮੰਗਣ ਦੇ ਬਾਵਜੂਦ ਵੀ ਸਮਾਂ ਨਹੀਂ ਦਿੱਤਾ ਗਿਆ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨਾਲ ਦਿੱਲੀ ਨਾਲ ਸਿੱਧਾ ਆ-ਢਾ ਲਾਉਣ ਲਈ 4 ਤਾਰੀਖ ਨੂੰ ਦਿੱਲੀ ਵਿਚ ਧਰਨਾ ਦੇਣ ਦਾ ਐਲਾਨ ਕੀਤਾ ਹੈ।

ਇਸ ਲਈ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ। ਦਰਅਸਲ ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਚਾਰ ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣਾ ਸੀ। ਉਨ੍ਹਾਂ 29 ਅਕਤੂਬਰ ਨੂੰ ਸਾਰੇ ਵਿਧਾਇਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਰਾਸ਼ਟਰਪਤੀ ਨੂੰ ਮਿਲਣ ਲਈ ਉਨ੍ਹਾਂ ਨਾਲ ਦਿੱਲੀ ਚੱਲਣ ਪਰ ਰਾਸ਼ਟਰਪਤੀ ਵਲੋਂ ਮੁਲਾਕਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।