ਦਿੱਲੀ ਤੋਂ ਕਿਸਾਨ ਆਗੂਆਂ ਦਾ ਸਭ ਤੋਂ ਵੱਡਾ ਐਲਾਨ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿ-ਰੁੱ-ਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਤਾਂ ਮਿਲ ਗਈ ਪਰ ਕਿਸਾਨ ਅਜੇ ਵੀ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਜਾਣ ਤੋਂ ਇਨਕਾਰ ਕਰ ਰਹੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਵੱਡਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਸਾਡੀ ਜਥੇਬੰਦੀ ਦਿੱਲੀ ਦੇ ਜੰਤਰ-ਮੰਤਰ ‘ਤੇ ਮੋਰਚਾ ਲਾਏਗੀ ,ਅਸੀਂ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਧਰਨਾ ਨਹੀਂ ਦੇਵਾਂਗੇ।

ਇਸ ਦੇ ਇਲਾਵਾ ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਕਾਲੇ ਕਾ-ਨੂੰ-ਨਾਂ ਨੂੰ ਵਾਪਸ ਨਹੀਂ ਲੈਂਦੀ, ਐਮ.ਐਸ.ਪੀ. ਬਾਰੇ ਕੁਝ ਸਪੱਸ਼ਟ ਨਹੀਂ ਕਰਦੀ,ਓਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ। ਇਸ ਦੇ ਇਲਾਵਾ ਪੰਜਾਬ ਤੋਂ ਕਿਸਾਨਾਂ ਦੇ ਹੋਰ ਕਾਫ਼ਲੇ ਵੀ ਦਿੱਲੀ ਵੱਲ ਕੂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਜੰਤਰ-ਮੰਤਰ ‘ਤੇਧਰਨੇ ਦੀ ਇਜਾਜ਼ਤ ਨਾ ਮਿਲੀ ਤਾਂ ਬਾਰਡਰ ‘ਤੇ ਹੀ ਪੱਕਾ ਮੋਰਚਾ ਲਾਵਾਂਗੇ।