ਹੁਣੇ ਹੁਣੇ ਸਿੱਖਿਆ ਬੋਰਡ ਨੇ ਪੰਜਾਬ ਦੇ ਸਕੂਲਾਂ ਲਈ ਜ਼ਾਰੀ ਕੀਤੇ ਇਹ ਹੁਕਮ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਹੋ ਰਹੀ ਆਨ ਲਾਈਨ ਸਾਇੰਸ ਫੇਸਟ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ 2020 ਨੂੰ ਇਕ ਆਨ ਲਾਈਨ ਸਾਇੰਸ ਫੇਸਟ ਆਯੋਜਿਤ ਕਰਵਾਈ ਜਾ ਰਹੀ ਹੈ।

ਬੁਲਾਰੇ ਅਨੁਸਾਰ ਇਹ ਕੋਰਸ ਵਿਦਿਆਰਥੀਆਂ ਲਈ ਲਾਜ਼ਮੀ ਨਹੀਂ ਹੈ ਪਰ ਇਹ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਗਿਆਨ ਦੇ ਵਾਧੇ ਲਈ ਸਹਾਈ ਹੋ ਸਕਦਾ ਹੈ। ਜੇਤੂ ਵਿਦਿਆਰਥੀਆਂ ਨੂੰ 500 ਰੁਪਏ ਤੋਂ 5000 ਰੁਪਏ ਤੱਕ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਇਸ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਵਿਚ ਵਿਦਿਆਰਥੀ ਆਪਣੇ ਨਿਵੇਕਲੇ ਆਈਡੀਅਜ਼ ਨੂੰ ਮਾਡਲਾਂ ਰਾਹੀਂ ਪ੍ਰਦਰਸ਼ਿਤ ਕਰ ਸਕਦੇ ਹਨ। ਇਸ ਸਾਇੰਸ ਫੇਸਟ ਵਿਚ ਹਿੱਸਾ ਲੈਣ ਲਈ 22 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਲਈ ਰਜਿਸਟ੍ਰੇਸ਼ਨ ਫੀਸ 100 ਰੁਪਏ ਪ੍ਰਤੀ ਵਿਦਿਅਰਥੀ/ਮਾਡਲ ਹੈ। ਇਸ ਸਬੰਧ ਵਿਚ ਰਜਿਸਟ੍ਰੇਸ਼ਨ www.pgsciencecity.org 'ਤੇ ਕਰਵਾਈ ਜਾ ਸਕਦੀ ਹੈ।