ਸਵੇਰੇ ਸਵੇਰੇ ਕਿਸਾਨਾਂ ਨੇ ਦਿੱਲੀ ‘ਚ ਖੜ੍ਹਕੇ ਕਰਤਾ ਵੱਡਾ ਐਲਾਨ

Tags

3 ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਨੇ ਦਿੱਲੀ ਕੂਚ ਕਰ ਲਿਆ ਹੈ। 27 ਨਵੰਬਰ ਯਾਨੀ ਕਿ ਕੱਲ੍ਹ ਦਿੱਲੀ ਪੁਲਸ ਨੇ ਆਖ਼ਰਕਾਰ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਦਿੱਲੀ 'ਚ ਐਂਟਰੀ ਦੇ ਦਿੱਤੀ। ਹਰਿਆਣਾ ਮਗਰੋਂ ਯੂ. ਪੀ. ਬਾਰਡਰ 'ਤੇ ਵੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਇਕੱਠੇ ਹੋਏ ਹਨ ਅਤੇ ਇੱਥੇ ਹੀ ਡੇਰੇ ਲਾਏ ਹਨ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਸਥਿਤ ਬੁਰਾੜੀ ਇਲਾਕੇ 'ਚ ਨਿਰੰਕਾਰੀ ਸਮਾਗਮ ਗਰਾਊਂਡ 'ਚ ਧਰਨਾ ਪ੍ਰਦਰਸ਼ਨ ਦੀ ਆਗਿਆ ਦਿੱਤੀ ਗਈ।

ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨ ਟਿਕਰੀ ਬਾਰਡਰ 'ਤੇ ਹੀ ਡਟੇ। ਇਸ ਦੌਰਾਨ ਬਾਰਡਰ 'ਤੇ ਸਖਤ ਸੁਰੱਖਿਆ ਤਾਇਨਾਤ ਹੈ। ਕਿਸਾਨਾਂ ਨੂੰ ਨਿਰੰਕਾਰੀ ਗਰਾਊਂਡ ਵਿਚ ਆਉਣ ਦੀ ਇਜਾਜ਼ਤ ਮਿਲਣ ਮਗਰੋਂ ਉੱਥੇ ਉਨ੍ਹਾਂ ਲਈ ਖਾਣ-ਪੀਣ ਦੇ ਪ੍ਰਬੰਧ ਵੀ ਕੀਤੇ ਗਏ ਹਨ। ਦੱਸ ਦੇਈਏ ਕਿ ਦੇਰ ਰਾਤ ਤੋਂ ਹੀ ਕਿਸਾਨ ਇੱਥੇ ਧਰਨਾ ਦੇ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਦਿੱਲੀ ਦੀਆਂ ਸੜਕਾਂ 'ਤੇ ਹੀ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਹ ਉੱਥੇ ਹੀ ਬੈਠੇ ਰਹਿਣਗੇ। ਕਿਸਾਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ।

ਕਿਸਾਨ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਤਿੰਨੋਂ ਕਾਨੂੰਨਾਂ ਨੂੰ ਵਾਪਸ ਲਵੇ ਜਾਂ ਨਵਾਂ ਕਾਨੂੰਨ ਲਿਆ ਕੇ ਉਨ੍ਹਾਂ ਦੀਆਂ ਫ਼ਸਲਾਂ ਲਈ ਘੱਟੋਂ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਵੇ। ਦਿੱਲੀ ਸਰਕਾਰ ਵਲੋਂ ਇਹ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਹੈ, ਜਿਸ ਕਾਰਨ ਰਾਹ 'ਚ ਪੁਲਸ ਨਾਲ ਕਈ ਝ-ੜ-ਪਾਂ ਹੋਈਆਂ।