ਕਿਸਾਨੀ ਸੰਘਰਸ਼ ਹੋਇਆ ਤੇਜ਼, ਮਾਹੌਲ ਗਰਮ, ਹੋਵੇਗਾ ਪੂਰਾ ਦੇਸ਼ ਸੀਲ!

Tags

ਸਿੰਘੂ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਨੇ ਕਾਨਫਰੰਸ ਕਰਦੇ ਹੋਏ ਕਿਸਾਨ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਵੱਲੋਂ ਸਪੱਸ਼ਟ ਕਿਹਾ ਗਿਆ ਕਿ ਕਾਨੂੰਨ ਰੱਦ ਕੀਤੇ ਜਾਣ। ਅੱਜ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀਬਾੜੀ ਕਾਨੂੰਨਾਂ ਸੰਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿੱਚ ਸੋਧ ਲਈ ਕਿਸਾਨ ਆਗੂਆਂ ਨੇ ਭੇਜੇ ਗਏ ਪ੍ਰਸਤਾਵ ਤੇ ਜੇਕਰ ਕੋਈ ਇਤਰਾਜ ਹੈ ਤਾਂ ਉਹ ਤਾਂ ਉਹ ਮੁੜ ਇਸ ਬਾਰੇ ਗੱਲ ਕਰ ਸਕਦੇ ਹਨ।

ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਦੇਸ਼ ਭਰ 'ਚ ਰੇਲਵੇ ਟਰੈਕ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਹੀ ਗੱਲਬਾਤ ਕੀਤੀ ਜਾਵੇਗੀ। ਸਰਕਾਰ ਖੁੱਲੇ ਮਨ ਨਾਲ ਕਿਸਾਨਾਂ ਨਾਲ ਗੱਲਬਾਤ ਕਰੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਕਿਸਾਨਾਂ ਦੇ ਹਿੱਤ ਵਿੱਚ ਹੀ ਲਿਆਂਦੇ ਗਏ ਹਨ।