ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਜਾਖੜ ਨੇ ਦਿੱਤਾ ਅਸਤੀਫਾ, ਕਿਸਾਨਾਂ ਲਈ ਛੱਡਿਆ ਆਹੁਦਾ

Tags

ਕਿਸਾਨ ਅੰਦੋਲਨ ਪ੍ਰਤੀ ਸਰਕਾਰ ਦੇ ਰਵੱਈਏ ਤੋਂ ਸੀਨੀਅਰ ਅਫਸਰ ਵੀ ਬੇਚੈਨ ਹਨ। ਇਸ ਕਰਕੇ ਪੰਜਾਬ ਦੇ ਜੇਲ੍ਹ ਵਿਭਾਗ ਦੇ ਡੀਆਈਜੀ ਐਲਐਸ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਜਾਖੜ ਨੇ ਡਿਊਟੀ ਤੋਂ ਫਾਰਗ ਹੋਣ ਲਈ ਆਪਣੇ ਤਿੰਨ ਮਹੀਨੇ ਦੀ ਤਨਖਾਹ ਤੇ ਹੋਰ ਭੱਤੇ ਜਮ੍ਹਾਂ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ ਹੈ ਤਾਂ ਜੋ ਕਿਸੇ ਤਰੀਕੇ ਦਾ ਕਾਨੂੰਨੀ ਅੜਿੱਕਾ ਨਾ ਲੱਗੇ। ਆਪਣੇ ਅਸਤੀਫੇ ਵਿੱਚ ਉਨ੍ਹਾਂ ਲਿਖਿਆ ਹੈ ਕਿ ਅੱਜ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਥੱਲੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ।

ਇਸ ਲਈ ਉਹ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸਮਝਦੇ ਹਨ ਕਿ ਇਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਕਰਕੇ ਮੈਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਫਾਰਗ ਕੀਤਾ ਜਾਵੇ। ਸਰਕਾਰ ਵਲੋਂ ਜਾਖੜ ਦਾ ਅਸਤੀਫ਼ਾ ਸਵੀਕਾਰ ਕਰਨਾ ਅਜੇ ਬਾਕੀ ਹੈ। ਜਾਖੜ ਨੂੰ ਕੁਝ ਮਹੀਨੇ ਪਹਿਲਾਂ ਜੇਲ ਅਧਿਕਾਰੀਆਂ ਤੋਂ ਮਾਸਿਕ ਅਧਾਰ 'ਤੇ ਰਿ-ਸ਼-ਵ-ਤ ਲੈਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ।ਡੀਆਈਜੀ (ਜੇਲ) ਲਖਵਿੰਦਰ ਸਿੰਘ ਜਾਖੜ, ਜੋ ਇਸ ਵੇਲੇ ਭ੍ਰਿ-ਸ਼-ਟਾ-ਚਾ-ਰ ਦੇ ਦੋ-ਸ਼ਾਂ ਤਹਿਤ ਮੁਅੱਤਲ ਹਨ, ਨੇ ਵਿਵਾਦਪੂਰਨ ਫਾਰਮ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਸੌਂਪਿਆ ਹੈ। ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਵਿਰੋਧ ਵਿੱਚ ਸ਼ਾਮਲ ਹੋਣਗੇ।