ਕਿਸਾਨਾਂ ਦੇ ਹੱਕ ‘ਚ ਦਿੱਲੀ ਸਰਕਾਰ ਨੇ ਲੈ ਲਿਆ ਵੱਡਾ ਫੈਸਲਾ, ਮੋਦੀ ਸਰਕਾਰ ਨੂੰ ਪਾਤੀਆਂ ਭਾਜੜਾਂ

Tags

ਖੇਤੀਬਾੜੀ ਕਾਨੂੰਨਾਂ ਵਿਰੁੱਧ ਟਿਕਰੀ ਸਰਹੱਦ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇੱਕ ਪ੍ਰਦਰਸ਼ਨਕਾਰੀ ਨੇ ਕਿਹਾ, “ਅਸੀਂ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਦੀ ਮੰਗ ਨਹੀਂ ਕੀਤੀ, ਅਸੀਂ ਸਰਕਾਰ ਨੂੰ ਸਾਡੀ ਫਸਲ ਦੀ ਕੀਮਤ ਵਧਾਉਣ ਲਈ ਕਹਿੰਦੇ ਹਾਂ,

ਉਹ ਇਸ ਵਿਚ ਵਾਧਾ ਨਹੀਂ ਕਰਦੇ।” ਇਸ ਸਭ ਦੇ ਵਿਚਕਾਰ ਖੇਤੀਬਾੜੀ ਐਕਟ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਵਿੱਚ ਹੰ-ਗਾ-ਮਾ ਹੋਇਆ ਹੈ। ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ‘ਚ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਜਿਸ ਵਿੱਚ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿੱਚ ਹੀ ਖੇਤੀਬਾੜੀ ਕਾਨੂੰਨ ਦੀ ਕਾਪੀ ਪਾ-ੜ ਦਿੱਤੀ।