ਕੇਂਦਰ ਨੇ ਹੁਣੇ ਹੁਣੇ ਕਿਸਾਨਾਂ ਨੂੰ ਭੇਜਿਆ ਸੁਨੇਹਾ, ਸਭ ਹੋ ਗਏ ਬਾਗੋ-ਬਾਗ੍!

Tags

ਸਿੰਘੂ ਸਰਹੱਦ 'ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਅੱਜ 26 ਵੇਂ ਦਿਨ ਵੀ ਜਾਰੀ ਹੈ। ਕੇਂਦਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਭੇਜਿਆ ਹੈ ਪਰ ਤਰੀਕ ਤੈਅ ਨਹੀਂ ਕੀਤੀ। ਕਿਸਾਨ ਜਥੇਬੰਦੀਆਂ ਨੂੰ ਪੁੱਛਿਆ- ਤੁਸੀਂ ਦੱਸੋਂ ਕਦੋਂ ਮੀਟਿੰਗ ਕਰਨੀ ਹੈ। ਕੇਂਦਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਭੇਜਿਆ ਹੈ। ਸੱਦੇ 'ਚ ਮੀਟਿੰਗ ਦੀ ਤਾਰੀਖ ਬਾਰੇ ਨਹੀਂ ਕੋਈ ਜ਼ਿਕਰ ਨਹੀਂ ਹੈ। ਕੇਂਦਰ ਨੇ ਕਿਸਾਨ ਜਥੇਬੰਦੀਆਂ ਦੇ ਪਾਲੇ 'ਚ ਗੇਂਦ ਸੁੱਟੀ ਹੈ। ਸਰਕਾਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੱਸਣ ਮੀਟਿੰਗ ਕਦੋਂ ਕਰਨੀ ਹੈ। ਤਾਰੀਖ ਨਾ ਦੱਸਣ 'ਤੇ ਕਿਸਾਨ ਆਗੂਆਂ ਨੇ ਸਵਾਲ ਚੁੱਕੇ ਹਨ। ਅੱਜ ਕਿਸਾਨ ਜਥੇਬੰਦੀਆਂ ਮੀਟਿੰਗ ਕਰ ਫੈਸਲਾ ਲੈਣਗੀਆਂ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਕ ਜਾਂ ਦੋ ਦਿਨਾਂ ਵਿਚ ਵਿਰੋਧ ਪ੍ਰਦਰਸ਼ਨਕਾਰੀਆਂ ਨਾਲ ਆਪਣੀਆਂ ਮੰਗਾਂ ਬਾਰੇ ਗੱਲਬਾਤ ਕਰ ਸਕਦੇ ਹਨ। ਖੇਤੀ ਮੰਤਰਾਲੇ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੂੰ ਪ੍ਰਸਤਾਵ ਭੇਜਿਆ। ਚਿੱਠੀ 'ਚ ਸਰਕਾਰ ਨੇ ਕਿਸਾਨ ਆਗੂਆਂ ਤੋਂ ਮੀਟਿੰਗ ਦੀ ਤਰੀਕ ਬਾਰੇ ਸੁਝਾਅ ਵੀ ਮੰਗੇ ਹਨ। ਚਿੱਠੀ 'ਚ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਵਿਚਾਰ-ਵਟਾਂਦਰੇ ਲਈ ਤਿਆਰ ਹੈ।