ਕਿਸਾਨ ਆਗੂ ਰਾਜੇਵਾਲ ਨੇ ਮੋਦੀ ਨੂੰ ਕਹੀਆਂ ਬਸ ਆਖਰੀ ਦੇ ਗੱਲਾਂ

Tags

ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਨਰਿੰਦਰ ਮੋਦੀ ਨੂੰ ਬੱਸ ਆਖਰੀ ਦੇ ਗੱਲਾਂ ਕਹੀਆਂ ਹਨ ਜੋ ਤੁਸੀਂ ਹੇਠਾਂ ਵੀਡੀਓ ਵਿੱਚ ਸੁਣ ਸਕਦੇ ਹੋ। ਇਹ ਗੱਲਾਂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਕਹੀਆਂ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸੁਪਰੀਮ ਕੋਰਟ 'ਚ ਚੱਲ ਰਹੀ ਸੁਣਵਾਈ ਦੇ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਾਰੇ ਮਾਮਲੇ ਦੀ ਘੋਖ ਕਰਨ ਅਤੇ ਕਾਨੂੰਨੀ ਰਾਏ ਲੈਣ ਉਪਰੰਤ ਹੀ ਜਥੇਬੰਦੀਆਂ ਵਲੋਂ ਕੋਈ ਫ਼ੈਸਲਾ ਕੀਤਾ ਜਾਵੇਗਾ |

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕਿਸਾਨੀ ਅੰਦੋਲਨ ਬਾਰੇ ਦਿੱਤੇ ਗਏ ਬਿਆਨ 'ਤੇ ਸਖ਼ਤ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ |ਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਮਾਮਲੇ 'ਤੇ ਕਿਸਾਨ ਜਥੇਬੰਦੀਆਂ ਸਖਤ ਸਟੈਂਡ ਲੈਣ ਤੋਂ ਪਿੱਛੇ ਨਹੀਂ ਹਟਣਗੀਆਂ| ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਬੀਬੀ ਜਗੀਰ ਕੌਰ ਦੇ ਖ਼ਿ-ਲਾ-ਫ਼ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਬਿਆਨ ਨਾਲ ਕਿਸਾਨ ਅੰਦੋਲਨ ਨੂੰ ਢਾ-ਹ ਲੱਗੀ ਹੈ ਤੇ ਉਨ੍ਹਾਂ ਨੂੰ ਤੁਰੰਤ ਇਸ ਮਾਮਲੇ 'ਤੇ ਬੀਬੀ ਦੇ ਖ਼ਿ-ਲਾ-ਫ਼ ਕਦਮ ਲੈਣਾ ਚਾਹੀਦਾ ਹੈ|