ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ ,ਖੇਤੀ ਕਾਨੂੰਨਾਂ 'ਤੇ ਵੱਡਾ ਫੈਸਲਾ

Tags

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 17ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਢ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਬੈਠੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੁੜ ਗੱਲਬਾਤ ਹੋ ਸਕਦੀ ਹੈ। ਇਸ ਦੇ ਲਈ ਕਿਸਾਨ ਜਥੇਬੰਦੀਆਂ ਨੂੰ 15 ਦਸੰਬਰ ਲਈ ਗੱਲਬਾਤ ਲਈ ਸੱਦਾਮੁੜ ਮਿਲ ਸਕਦਾ ਹੈ। ਬੀਜੇਪੀ ਆਗੂ ਸੁਰਜੀਤ ਜਿਆਣੀ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਗੱਲਬਾਤ ਲਈ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਕੇਂਦਰ ਸਰਕਾਰ ਕਿਸਾਨ ਆਗੂਆਂ ਨੂੰ ਸੱਦੇ ਲਈ ਜਲਦ ਪੱਤਰ ਭੇਜ ਸਕਦੀ ਹੈ। ਕੇਂਦਰ ਦੇ ਕਾਨੂੰਨ ਇਸ ਵੇਲੇ ਕਾਨੂੰਨਾਂ ਤੋਂ ਜ਼ਿਆਦਾ ਕੇਂਦਰ ਤੇ ਕਿਸਾਨਾਂ ਦੀ ਮੁੱਛ ਦਾ ਸਵਾਲ ਬਣੇ ਹੋਏ ਜਾਪਦੇ ਹਨ। ਓਧਰ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਅੱਜ ਕਈ ਥਾਵਾਂ ‘ਤੇ ਟੋਲ ਪਲਾਜ਼ਾ ਪਰਚੀ ਮੁਕਤ ਕਰ ਦਿੱਤੇ ਗਏ ਹਨ। ਇਸ ਦੌਰਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਸਮੇਤ ਦੇਸ਼ ਭਰ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੱਲੋਂ ‘ਸੰਯੁਕਤ ਕਿਸਾਨ ਮੋਰਚੇ’ ਦੀ ਅਗਵਾਈ ਹੇਠ ਅੱਜ ਦਿੱਲੀ -ਜੈਪੁਰ ਅਤੇ ਦਿੱਲੀ -ਆਗਰਾ ਕੌਮੀ ਮਾਰਗ ਜਾਮ ਕੀਤਾ ਜਾਵੇਗਾ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ ਭਰ ਦੇ ਟੋਲ ਪਲਾਜ਼ੇ ਬੰਦ ਜਾ ਰਹੇ ਹਨ।